ਸੰਜੇ ਸਿੰਘ ਨੇ ਦਿੱਤੀ ਚੁਣੌਤੀ – ਕਿਹਾ ਕੇਜਰੀਵਾਲ ਜੇ ਅੱਤਵਾਦੀ ਹੈ ਤਾਂ ਭਾਜਪਾ ਉਸ ਨੂੰ ਗ੍ਰਿਫਤਾਰ ਕਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂ ਬੇਤੁਕੇ ਬਿਆਨ ਲਗਾਤਾਰ ਦਿੰਦੇ ਜਾ ਰਹੇ ਹਨ। ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਦਿੱਲੀ ਵਿਚ ਬਿਆਨਾਂ ਦਾ ਬਜ਼ਾਰ ਹੋਰ ਗਰਮ ਹੁੰਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਭਾਜਪਾ ਨੇ ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ‘ਅੱਤਵਾਦੀ’ ਕਿਹਾ ਹੈ। ਕੇਂਦਰੀ ਮੰਤਰੀ ਤੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵਲੋਂ ਇੰਚਾਰਜ ਪ੍ਰਕਾਸ਼ ਜਾਵੜੇਕਰ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਖ਼ੁਦ ਕਿਹਾ ਸੀ ਕਿ ਉਹ ਅਰਾਜਕਤਾਵਾਦੀ ਹਨ। ਅਰਾਜਕਤਾਵਾਦੀ ਤੇ ਅੱਤਵਾਦੀ ‘ਚ ਕੋਈ ਫਰਕ ਨਹੀਂ ਹੈ। ਜਾਵੜੇਕਰ ਦੇ ਇਸ ਬਿਆਨ ‘ਤੇ ਆਮ ਆਦਮੀ ਪਾਰਟੀ ਨੇ ਜਵਾਬੀ ਹਮਲਾ ਕੀਤਾ ਹੈ। ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਜੇ ਅਰਵਿੰਦ ਕੇਜਰੀਵਾਲ ਅੱਤਵਾਦੀ ਹੈ ਤਾਂ ਭਾਜਪਾ ਉਸ ਨੂੰ ਗ੍ਰਿਫ਼ਤਾਰ ਕਰ ਲਵੇ। ਇਸ ਤੋਂ ਪਹਿਲਾਂ ਵੀ ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ਕੇਜਰੀਵਾਲ ਨੂੂੰ ਅੱਤਵਾਦੀ ਕਿਹਾ ਸੀ।
Check Also
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …