ਸੁਖ ਸਰਕਾਰੀਆ ਨੇ ਡੀਜੀਪੀ ਪੰਜਾਬ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਚੰਡੀਗੜ੍ਹ ਵਿਚ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਅਤੇ ਖਣਨ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਸਬੰਧਤ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਨਜਿੱਠਣ ਲਈ ਕਿਹਾ। ਉਨਾਂ ਕਿਹਾ ਕਿ ਕਿ ਪੰਜਾਬ ਦੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਕਿ ਰੇਤ-ਬੱਜਰੀ ਢੋਹਣ ਵਾਲੇ ਵਾਹਨਾਂ, ਜਿਨ੍ਹਾਂ ਕੋਲ ਮਾਈਨਿੰਗ ਵਿਭਾਗ ਦੀ ਪਰਚੀ ਨਾ ਹੋਵੇ, ਉਸ ਨੂੰ ਜ਼ਬਤ ਕਰਕੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸਰਕਾਰੀਆ ਨੇ ਦੱਸਿਆ ਕਿ ਉਨਾਂ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਗ਼ੈਰ-ਕਾਨੂੰਨੀ ਖਣਨ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …