ਕਾਂਗਰਸ ‘ਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੇ ਲਗਾਏ ਇਲਜ਼ਾਮ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਹੋਈ। ਮੀਟਿੰਗ ਦੌਰਾਨ ਪਾਰਟੀ ਵਿਚੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਅਕਾਲੀ ਦਲ ਵਿਚੋਂ ਬਰਖਾਸਤ ਕਰਨ ਦਾ ਵੀ ਫੈਸਲਾ ਲਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਅਕਾਲੀ ਦਲ ਦੀ ਸੰਗਰੂਰ ਰੈਲੀ ਵਿਚ ਢੀਂਡਸਾ ਪਿਉ-ਪੁੱਤਰ ਖਿਲਾਫ ਮਤਾ ਪਾਸ ਕੀਤਾ ਗਿਆ ਸੀ। ਕੋਰ ਕਮੇਟੀ ਦੀ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਕਈ ਮੁੱਦਿਆਂ ‘ਤੇ ਚਰਚਾ ਕੀਤੀ ਹੈ। ਚੀਮਾ ਨੇ ਦੱਸਿਆ ਪੰਜਾਬ ਦੀ ਕੈਪਟਨ ਸਰਕਾਰ ਐਸ.ਜੀ.ਪੀ.ਸੀ. ਨੂੰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕੈਪਟਨ ਸਰਕਾਰ ਨੇ ਐਫੀਡੈਵਿਟ ਲਿਖ ਕੇ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਦੀ ਹਮਾਇਤ ਕੀਤੀ ਹੈ। ਚੀਮਾ ਨੇ ਕਿਹਾ ਕਿ ਕਾਂਗਰਸ ਇਸ ਦੀ ਸਾਜ਼ਿਸ਼ ਪਹਿਲਾਂ ਵੀ ਕਰ ਚੁੱਕੀ ਹੈ। ਕੋਰ ਕਮੇਟੀ ਦੀ ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਗਵਾਹ ਸੁਰਜੀਤ ਸਿੰਘ ਦੀ ਮੌਤ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਚੀਮਾ ਹੋਰਾਂ ਦੱਸਿਆ ਕਿ ਅਕਾਲੀ ਦਲ ਪੰਜਾਬ ਸਰਕਾਰ ਖਿਲਾਫ ਰੋਸ ਰੈਲੀਆਂ ਵੀ ਕਰੇਗਾ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …