ਮਮਤਾ ਬੈਨਰਜੀ ਨੇ ਕਿਹਾ – ਪੱਛਮੀ ਬੰਗਾਲ ‘ਚ ਵੀ ਡਰ ਕਾਰਨ ਮਾਰੇ ਗਏ ਕਈ ਲੋਕ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਬਹਾਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਰੱਜ ਕੇ ਨਿਸ਼ਾਨਾ ਸਾਧਿਆ। ਸੂਬੇ ਦੇ ਨਾਦੀਆ ਜ਼ਿਲ੍ਹੇ ‘ਚ ਆਯੋਜਿਤ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਬੈਨਰਜੀ ਨੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਆਸਾਮ ‘ਚ ਐੱਨ. ਆਰ. ਸੀ. ਦੀ ਵਜ੍ਹਾ ਕਾਰਨ ਹੁਣ ਤੱਕ 100 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਪੱਛਮੀ ਬੰਗਾਲ ‘ਚ 30 ਤੋਂ ਵੱਧ ਲੋਕ ਡਰ ਦੇ ਕਾਰਨ ਮਾਰੇ ਗਏ। ਮਮਤਾ ਨੇ ਦੋਸ਼ ਲਾਇਆ ਕਿ ਭਾਜਪਾ ਉਸ ਨਾਲ ਅਸਹਿਮਤੀ ਰੱਖਣ ਵਾਲੇ ਹਰੇਕ ਵਿਅਕਤੀ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਧਿਆਨ ਰਹੇ ਕਿ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕਰ, ਯੂਪੀ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਅਤੇ ਦਿੱਲੀ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਭੜਕਾਊ ਅਤੇ ਡਰਾਉਣ ਵਾਲੇ ਬਿਆਨ ਦੇ ਚੁੱਕੇ ਹਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …