0.6 C
Toronto
Tuesday, January 6, 2026
spot_img
Homeਭਾਰਤਗ੍ਰਹਿ ਰਾਜ ਮੰਤਰੀ ਨੇ ਲੋਕ ਸਭਾ 'ਚ ਕਿਹਾ

ਗ੍ਰਹਿ ਰਾਜ ਮੰਤਰੀ ਨੇ ਲੋਕ ਸਭਾ ‘ਚ ਕਿਹਾ

ਐੱਨ. ਆਰ. ਸੀ. ਲਾਗੂ ਕਰਨ ਦੀ ਅਜੇ ਕੋਈ ਯੋਜਨਾ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀ.ਏ.ਏ. ਅਤੇ ਐਨ.ਆਰ.ਸੀ ਖਿਲਾਫ ਦੇਸ਼ ਭਰ ਵਿਚ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਅੱਜ ਲੋਕ ਸਭਾ ਵਿਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਕੌਮੀ ਪੱਧਰ ‘ਤੇ ਐਨ.ਆਰ.ਸੀ. ਲਿਆਉਣ ਦੀ ਅਜੇ ਤੱਕ ਕੋਈ ਯੋਜਨਾ ਨਹੀਂ ਹੈ। ਨੈਸ਼ਨਲ ਪਾਪੂਲੇਸ਼ਨ ਰਜਿਸਟਰ ਸਬੰਧੀ ਗ੍ਰਹਿ ਰਾਜ ਮੰਤਰੀ ਨੇ ਲਿਖਤੀ ਜਵਾਬ ਵਿਚ ਦੱਸਿਆ ਕਿ ਐਨ.ਪੀ.ਆਰ. ਲਈ ਕਿਸੇ ਕੋਲੋਂ ਕੋਈ ਵੀ ਦਸਤਾਵੇਜ਼ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ ਆਪਣੇ ਬਾਰੇ ਵਿਚ ਸਹੀ ਜਾਣਕਾਰੀ ਦੇਣੀ ਹੋਵੇਗੀ। ਐਨ.ਪੀ.ਆਰ. ਵਿਚ ਦੇਸ਼ ਦੀ ਜਨਸੰਖਿਆ ਅਤੇ ਪਰਿਵਾਰ-ਵਿਅਕਤੀ ਨਾਲ ਜੁੜੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਇਸ ਨਾਲ ਕੋਈ ਵੀ ਦਸਤਾਵੇਜ਼ ਨਹੀਂ ਲਿਆ ਜਾਵੇਗਾ। ਗ੍ਰਹਿ ਮੰਤਰੀ ਨੇ ਇਹ ਵੀ ਦੱਸਿਆ ਕਿ ਜਿਸ ਵਿਅਕਤੀ ਦੀ ਨਾਗਰਿਕਤਾ ਸ਼ੱਕ ਦੇ ਘੇਰੇ ਵਿਚ ਹੋਵੇਗੀ, ਉਸਦੀ ਵੀ ਵੈਰੀਫਿਕੇਸ਼ਨ ਨਹੀਂ ਕੀਤੀ ਜਾਵੇਗੀ।

RELATED ARTICLES
POPULAR POSTS