0.9 C
Toronto
Thursday, November 27, 2025
spot_img
Homeਭਾਰਤਦਿੱਲੀ ਚੋਣਾਂ ਤੋਂ 4 ਦਿਨ ਪਹਿਲਾਂ ਆਮ ਆਦਮੀ ਪਾਰਟੀ ਦਾ ਚੋਣ ਮੈਨੀਫੈਸਟੋ...

ਦਿੱਲੀ ਚੋਣਾਂ ਤੋਂ 4 ਦਿਨ ਪਹਿਲਾਂ ਆਮ ਆਦਮੀ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ

ਕੇਜਰੀਵਾਲ ਨੇ ਦਿੱਲੀ ਵਾਸੀਆਂ ਲਈ ਕੀਤੇ ਵੱਡੇ ਵਾਅਦੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਚੋਣਾਂ ਤੋਂ 4 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਅੱਜ ਚੋਣ ਮੈਨੀਫੈਸਟੋ ਜਾਰੀ ਕੀਤਾ ਅਤੇ ਤੀਜੀ ਵਾਰ ਸੱਤਾ ਦਾ ਸੁਪਨਾ ਦੇਖ ਰਹੇ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਨਾਲ ਵੱਡੇ-ਵੱਡੇ ਚੋਣ ਵਾਅਦੇ ਕੀਤੇ। ਕੇਜਰੀਵਾਲ ਨੇ ਕਿਹਾ ਕਿ ਹਰ ਘਰ ਨੂੰ ਰਾਸ਼ਨ ਕਾਰਡ ਦੀ ਡੋਰ ਸਟੈਪ ਡਿਲੀਵਰੀ ਦਿੱਤੀ ਜਾਵੇਗੀ। ਕੇਜਰੀਵਾਲ ਦਾ ਕਹਿਣਾ ਹੈ ਕਿ ਦਿੱਲੀ ਵਾਸੀਆਂ ਨੂੰ ਪੀਣ ਵਾਲੇ ਸ਼ੁੱਧ ਪਾਣੀ ਦੀ ਸਪਲਾਈ 24 ਘੰਟੇ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਮਹਿਲਾ ਸੁਰੱਖਿਆ, ਮੁਹੱਲਾ ਮਾਰਸ਼ਲ ਲਾਉਣ ਦੀ ਵੀ ਗੱਲ ਕੀਤੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਦਿੱਲੀ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਗਾਰੰਟੀ, 10 ਲੱਖ ਬਜ਼ੁਰਗਾਂ ਨੂੰ ਤੀਰਥ ਯਾਤਰਾ, ਹਰ ਬੱਚੇ ‘ਚ ਦੇਸ਼ ਪ੍ਰੇਮ ਵਧਾਉਣ ਲਈ ਦੇਸ਼ ਭਗਤੀ ਪਾਠਕ੍ਰਮ ਅਤੇ ਯਮੁਨਾ ਵਿਕਾਸ ਬੋਰਡ ਬਣਾ ਕੇ ਯਮੁਨਾ ਨੂੰ ਸਾਫ ਕਰਨ ਦਾ ਕੰਮ ਕੀਤਾ ਜਾਏਗਾ। ਇਸ ਦੇ ਨਾਲ ਬਿਜਲੀ ਦੀ 200 ਫਰੀ ਯੂਨਿਟ ਸਕੀਮ ਜਾਰੀ ਰਹੇਗੀ। ਗਲੀ-ਗਲੀ ‘ਚ ਸਟਰੀਟ ਲਾਈਟਾਂ ਲਾਈਆਂ ਜਾਣਗੀਆਂ ਅਤੇ ਦਿੱਲੀ ਮੈਟਰੋ ਨੂੰ 500 ਕਿਲੋਮੀਟਰ ਤੋਂ ਅੱਗੇ ਵਧਾਇਆ ਜਾਵੇਗਾ। ਧਿਆਨ ਰਹੇ ਕਿ ਆਉਂਦੀ 8 ਫਰਵਰੀ ਨੂੰ ਦਿੱਲੀ ਦੀਆਂ 90 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਣੀ ਹੈ ਅਤੇ ਜਿਸਦੇ ਨਤੀਜੇ 11 ਫਰਵਰੀ ਨੂੰ ਆਉਣੇ ਹਨ।

RELATED ARTICLES
POPULAR POSTS