ਸੁਖਦੇਵ ਢੀਂਡਸਾ ਬੋਲੇ – ਸ਼੍ਰੋਮਣੀ ਕਮੇਟੀ ਨੂੰ ਵੀ ਬਾਦਲਾਂ ਤੋਂ ਅਜ਼ਾਦ ਕਰਵਾਇਆ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਢੀਂਡਸਾ ਪਿਓ-ਪੁੱਤਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਤੇ ਹੁਣ ਸਿਆਸਤ ਹੋਰ ਗਰਮਾ ਗਈ ਹੈ। ਇਸ ਦੇ ਚੱਲਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹੁਣ ਇੱਕੋ-ਇੱਕ ਨਿਸ਼ਾਨਾ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੁੱਟ ਨੂੰ ਬੰਦ ਕਰਵਾਉਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਾਉਣ ਲਈ ਉਹ ਸੰਘਰਸ਼ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਵਧੀਕੀਆਂ ਤੋਂ ਪ੍ਰੇਸ਼ਾਨ ਲੋਕਾਂ ਨੂੰ ਇਕੱਠਾ ਕਰ ਰਹੇ ਹਨ। ਸਭ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਇਆ ਜਾਏਗਾ। ਇਸ ਲਈ ਜਲਦ ਹੀ ਸ਼੍ਰੋਮਣੀ ਕਮੇਟੀ ਚੋਣਾਂ ਕਰਾਉਣ ਦਾ ਮੁੱਦਾ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਕੀਤੀ ਜਾਵੇਗੀ।
ਉਧਰ ਦੂਜੇ ਪਾਸੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਕੋਲ ਜਵਾਬ ਦਾ ਸਾਹਮਣਾ ਕਰਨ ਦਾ ਦਮ ਨਹੀਂ ਹੈ ਅਤੇ ਇਸੇ ਲਈ ਉਨ੍ਹਾਂ ਨੂੰ ਬਿਨਾ ਨੋਟਿਸ ਦਿੱਤਿਆਂ ਪਾਰਟੀ ਵਿਚੋਂ ਕੱਢਿਆ ਹੈ। ਪਰਮਿੰਦਰ ਢੀਂਡਸਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਕੋਈ ਸੁਖਬੀਰ ਦੀ ਇਕੱਲੇ ਦੀ ਜਗੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਕੁਰਸੀ ਦੇ ਲਾਲਚ ਵਿਚ ਸਿਧਾਂਤਾਂ ਅਤੇ ਵਿਚਾਰਧਾਰਾ ਨੂੰ ਦਾਅ ‘ਤੇ ਵੀ ਲਗਾ ਦਿੱਤਾ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …