ਸਾਰੇ ਵਿਭਾਗਾਂ ਵਿਚੋਂ ਵਾਧੂ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਮਾੜੀ ਵਿੱਤੀ ਹਾਲਤ ਦੇ ਚੱਲਦਿਆਂ ਕਸੂਤੀ ਸਥਿਤੀ ਵਿਚ ਘਿਰ ਗਈ ਹੈ। ਹੁਣ ਸਰਕਾਰ ਨੇ ਸਾਰੇ ਵਿਭਾਗਾਂ ਵਿਚੋਂ ਵਾਧੂ ਮੁਲਾਜ਼ਮਾਂ ਦੀ ਛਾਂਟੀ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਸ ਸਬੰਧੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਕਾਰਵਾਈ ਵਿਭਾਗਾਂ ਦੇ ਪੁਨਰਗਠਨ ਦੀ ਪ੍ਰਕਿਰਿਆ ਤਹਿਤ ਕੀਤੀ ਜਾ ਰਹੀ ਹੈ ਅਤੇ ਖੇਤੀ ਵਿਭਾਗ ਦੇ 400 ਤੋਂ ਵੱਧ ਅਜਿਹੇ ਮੁਲਾਜ਼ਮਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਦਾ ਅੰਦਾਜ਼ਾ ਹੈ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀ ਸਮੀਖਿਆ ਤੋਂ ਬਾਅਦ ਹੋਣ ਵਾਲੇ ਪੁਨਰਗਠਨ ਨਾਲ ਸਲਾਨਾ 400 ਕਰੋੜ ਰੁਪਏ ਦੇ ਲਗਭਗ ਬਚਤ ਦਾ ਅੰਦਾਜ਼ਾ ਲਾਇਆ ਗਿਆ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …