Breaking News
Home / ਪੰਜਾਬ / ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਇਆ

ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਇਆ

ਢੱਡਰੀਆਂ ਵਾਲੇ ਨੇ ਕਿਹਾ – ਸ਼੍ਰੋਮਣੀ ਕਮੇਟੀ ਦੀ ਸ਼ਹਿ ‘ਤੇ ਮਿਲ ਰਹੀਆਂ ਹਨ ਧਮਕੀਆਂ
ਪਟਿਆਲਾ/ਬਿਊਰੋ ਨਿਊਜ਼
ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਅਕਾਲ ਤਖਤ ਸਾਹਿਬ ਵਲੋਂ ਬਣਾਈ ਕਮੇਟੀ ਨੇ ਹੁਣ ਢੱਡਰੀਆਂ ਵਾਲੇ ਨੂੰ ਇਕ ਮਹੀਨੇ ਦਾ ਸਮਾਂ ਹੋਰ ਦਿੱਤਾ ਹੈ ਕਿ ਉਹ ਕਮੇਟੀ ਸਾਹਮਣੇ ਪੇਸ਼ ਹੋਵੇ। ਪਰ ਢੱਡਰੀਆਂ ਵਾਲੇ ਵਲੋਂ ਕਮੇਟੀ ਅੱਗੇ ਪੇਸ਼ ਹੋਣ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ। ਇਸ ਦੇ ਚੱਲਦਿਆਂ ਢੱਡਰੀਆਂ ਵਾਲੇ ਨੇ ਕਿਹਾ ਕਿ ਜਿਹੜੀਆਂ ਧਮਕੀਆਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਪਿੱਛੇ ਸ਼੍ਰੋਮਣੀ ਕਮੇਟੀ ਦੀ ਸ਼ਹਿ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿੱਤੀ ਗਈ ਸੀ, ਉਸ ਸਮੇਂ ਕਮੇਟੀ ਕਿਉਂ ਨਹੀਂ ਬਣਾਈ ਗਈ। ਢੱਡਰੀਆਂ ਵਾਲੇ ਨੇ ਅੱਜ ਫਿਰ ਸਪੱਸ਼ਟ ਕਰ ਦਿੱਤਾ ਕਿ ਉਹ ਕਿਸੇ ਵੀ ਪੰਜ ਕਮੇਟੀ ਅੱਗੇ ਪੇਸ਼ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਢੱਡਰੀਆਂ ਵਾਲੇ ‘ਤੇ ਸਿੱਖ ਇਤਿਹਾਸ ਦੀ ਪੇਸ਼ਕਾਰੀ ਦੌਰਾਨ ਪੰਥਕ ਸਿਧਾਂਤਾਂ ਦੇ ਉਲਟ ਗੱਲ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਾਮਲੇ ਦੇ ਹੱਲ ਲਈ ਪੰਜ ਮੈਂਬਰੀ ਪੜਤਾਲੀਆ ਕਮੇਟੀ ਕਾਇਮ ਕੀਤੀ ਗਈ ਸੀ।

Check Also

ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ

ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …