5 ਕਰੋੜ ਤੋਂ ਵੱਧ ਦੀ ਹੈਰੋਇਨ ਸਣੇ ਕਾਰ ਸਵਾਰ ਗ੍ਰਿਫ਼ਤਾਰ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਵਿਚੋਂ ਹਰ ਰੋਜ਼ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਅੱਜ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਵੱਲੋਂ ਦਿੱਲੀ ਤੋਂ ਹੈਰੋਇਨ ਲਿਆ ਰਹੇ ਇੱਕ ਕਾਰ ਸਵਾਰ ਵਿਅਕਤੀ ਨੂੰ 5 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਐਸ. ਟੀ. ਐਫ. ਪਟਿਆਲਾ ਰੇਂਜ ਦੇ ਡੀ. ਐਸ.ਪੀ. ਹਰਵਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਗੁਪਤ ਸੂਚਨਾ ਦੇ ਅਧਾਰ ਉੱਤੇ ਐਸ. ਟੀ.ਐਫ. ਸੰਗਰੂਰ ਦੀ ਟੀਮ ਵੱਲੋਂ ਹਰਮਿੰਦਰ ਸਿੰਘ ਭਾਦਸੋਂ ਨੂੰ 1 ਕਿੱਲੋ 20 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਨਾਮਜ਼ਦ ਰਾਹੁਲ ਸਿੰਘ ਬੱਬੂ ਅਤੇ ਸੁਖਦੇਵ ਸਿੰਘ ਸੁੱਖੀ ਨਾਂ ਦੇ 2 ਹੋਰਨਾਂ ਵਿਅਕਤੀਆਂ ਦੀ ਪੁਲਿਸ ਨੂੰ ਤਲਾਸ਼ ਹੈ। ਚੀਮਾ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੀ ਹੈ।
Check Also
ਕਿਸਾਨਾਂ ਵਲੋਂ ਪੰਜਾਬ ਬੰਦ ਰਿਹਾ ਸਫਲ
ਬਜ਼ਾਰ ਰਹੇ ਸੁੰਨੇ, ਬੱਸਾਂ ਤੇ ਰੇਲਾਂ ਰਹੀਆਂ ਬੰਦ, ਸੜਕਾਂ ’ਤੇ ਹੋਈ ਤਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ …