ਢੀਂਡਸਾ ਪਿਓ-ਪੁੱਤਰ ਦੀ ਬਰਖ਼ਾਸਤਗੀ ਮਗਰੋਂ ਨਵੀਂ ਹਲਚਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਇਕ ਵਾਰ ਫਿਰ ਤੀਸਰੇ ਸਿਆਸੀ ਮੋਰਚੇ ਦੀ ਕਵਾਇਦ ਸ਼ੁਰੂ ਹੋ ਗਈ ਹੈ। ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਵਿਧਾਇਕ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਰਖ਼ਾਸਤਗੀ ਤੋਂ ਬਾਅਦ ਤੀਸਰੇ ਮੋਰਚੇ ਦੀ ਹਲਚਲ ਤੇਜ਼ ਹੋ ਗਈ ਹੈ। ਸਿਆਸੀ ਜਾਣਕਾਰਾਂ ਦਾ ਕਹਿਣਾ ਹੈ ਕਿ ਸੁਖਦੇਵ ਢੀਂਡਸਾ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸਭ ਤੋਂ ਸੀਨੀਅਰ ਆਗੂ ਹਨ। ਅਜਿਹੇ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਣ ਤੋਂ ਬਾਅਦ ਕਾਂਗਰਸ ਤੇ ਅਕਾਲੀ ਦਲ ਤੋਂ ਨਾਰਾਜ਼ ਆਗੂ ਇਕਜੁੱਟ ਹੋਣ ਲੱਗੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਦਿੱਲੀ ਚੋਣਾਂ ਦੇ ਨਤੀਜੇ ਪੰਜਾਬ ਦੀ ਸਿਆਸਤ ‘ਤੇ ਵੀ ਅਸਰ ਪਾਉਣਗੇ ਅਤੇ 2022 ਵਿਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਤਿਕੋਣੇ ਮੁਕਾਬਲੇ ਹੋਣ ਦੇ ਅਸਾਰ ਬਣ ਜਾਣਗੇ।
ਇਸਦੇ ਚੱਲਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸੰਗਰੂਰ ‘ਚ ਰੈਲੀ ਕਰਕੇ ਬਾਦਲਾਂ ਨੂੰ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ 80 ਫੀਸਦੀ ਲੋਕ ਉਨ੍ਹਾਂ ਦੇ ਨਾਲ ਹਨ ਅਤੇ ਰੈਲੀ ਕਰਕੇ ਇਹ ਸਾਬਤ ਵੀ ਕਰ ਦਿਆਂਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …