9.8 C
Toronto
Tuesday, October 21, 2025
spot_img
Homeਪੰਜਾਬਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

‘ਆਪ’ ਨੇ ਕਿਹਾ ਬਿਜਲੀ ਸਮਝੌਤੇ ਰੱਦ ਕਰੇ ਪੰਜਾਬ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
15ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦਿੱਤੀ। ਆਰਥਿਕ ਸੰਕਟ ਵਿਚ ਘਿਰੀ ਪੰਜਾਬ ਸਰਕਾਰ ਇਸ ਇਜਲਾਸ ਵਿਚ ਕੀ ਫੈਸਲੇ ਲੈਂਦੀ ਹੈ ਇਹ ਦੇਖਣ ਵਾਲੀ ਗੱਲ ਹੋਵੇਗੀ।
ਉਧਰ ਦੂਜੇ ਪਾਸੇ ਪੰਜਾਬ ਵਿਚ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਕੈਪਟਨ ਸਰਕਾਰ ਨੂੰ ਘੇਰਦਿਆਂ ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਬਿਜਲੀ ਸਬੰਧੀ ਕੀਤੇ ਸਮਝੌਤਿਆਂ ਨੂੰ ਰੱਦ ਕਰੇ। ਹਰਪਾਲ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਸਰਕਾਰੀ ਬਿਜਲੀ ਪਲਾਂਟਾਂ ਦੀ ਬਲੀ ਲੈ ਕੇ ਨਜਾਇਜ਼ ਸਮਝੌਤੇ ਕੀਤੇ ਗਏ ਸਨ। ਇਸ ਸਬੰਧੀ ਅਮਨ ਅਰੋੜਾ ਨੇ ਕਿਹਾ ਕਿ ਹੁਣ ਕੈਪਟਨ ਸਰਕਾਰ ਨੇ ਇਸ ਬਿਜਲੀ ਮਾਫੀਆ ਨਾਲ ਹਿੱਸਾ-ਪੱਤੀ ਕਰਕੇ ਬਾਦਲਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ।

RELATED ARTICLES
POPULAR POSTS