ਅਕਾਲ ਤਖਤ ਸਾਹਿਬ ਹਮੇਸ਼ਾ ਹੀ ਰਹੇਗਾ ਮਹਾਨ
ਤਲਵੰਡੀ ਸਾਬੋ/ਬਿਊਰੋ ਨਿਊਜ਼
ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਲਗਾਏ ਜਾ ਰਹੇ ਆਰੋਪਾਂ ਦਾ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਮੋੜਵਾਂ ਜਵਾਬ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਢੱਡਰੀਆਂ ਵਾਲਿਆਂ ਨੂੰ ਜੇਕਰ ਅਕਾਲ ਤਖਤ ਸਾਹਿਬ ਦੇ ਪ੍ਰਬੰਧ ਜਾਂ ਸਿਸਟਮ ਵਿਚ ਕੋਈ ਕਮੀ ਲੱਗਦੀ ਹੈ ਤਾਂ ਉਨ੍ਹਾਂ ਨੂੰ ਇਸ ਸਬੰਧੀ ਸੁਝਾਅ ਦੇਣਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਕੋਈ ਕਿੜਾਂ ਕੱਢਣ ਲਈ ਨਹੀਂ ਬਣਿਆ ਅਤੇ ਜੇ ਕੋਈ ਅਕਾਲ ਤਖਤ ਸਾਹਿਬ ‘ਤੇ ਪੇਸ਼ ਨਹੀਂ ਹੁੰਦਾ ਤਾਂ ਇਸ ਨਾਲ ਤਖਤ ਸਾਹਿਬ ਦੀ ਮਹਾਨਤਾ ਨੂੰ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਹਮੇਸ਼ਾ ਹੀ ਮਹਾਨ ਰਹੇਗਾ। ਢੱਡਰੀਆਂ ਵਾਲੇ ਵਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਇਮਾਰਤ ਦੱਸਣ ‘ਤੇ ਵੀ ਜਥੇਦਾਰ ਨੇ ਸਖਤ ਇਤਰਾਜ਼ ਕਰਦਿਆਂ ਕਿਹਾ ਕਿ ਸਾਜਿਸ਼ ਤਹਿਤ ਹੀ ਹਰਿਮੰਦਰ ਸਾਹਿਬ ਨੂੰ ਇਮਾਰਤ ਦੱਸਿਆ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਢੱਡਰੀਆਂ ਵਾਲਿਆਂ ਦੇ ਮਾਮਲੇ ਸਬੰਧੀ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਤਾਂ ਜੋ ਗੱਲਬਾਤ ਕਰਕੇ ਮਾਮਲੇ ਦਾ ਹੱਲ ਕੀਤਾ ਜਾ ਸਕੇ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …