ਨਿਊਯਾਰਕ : ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਚ ਗੁਰਦਾਸਪੁਰ ਦੇ ਪੰਜਾਬੀ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਭੁੱਲੇਚੱਕ ਦੇ ਇਕ ਨੌਜਵਾਨ ਦੀ ਨਿਊਯਾਰਕ ‘ਚ ਲੁੱਟ ਖੋਹ ਦੀ ਨੀਅਤ ਨਾਲ ਇਕ ਕਾਲੇ ਤੇ ਦੋ ਔਰਤਾਂ ਵਲੋਂ ਸਿਰ ‘ਚ ਰਾਡ ਮਾਰ ਕੇ ਕਤਲ ਕਰ ਦਿੱਤੇ ਜਾਣ ਦੀ ਜਾਣਕਾਰੀ ਮਿਲੀ ਹੈ। ਮ੍ਰਿਤਕ ਦੇ ਪਿਤਾ ਅਜੈਬ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਭੁੱਲੇਚੱਕ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਆਪਣੇ ਪੁੱਤਰ ਪਵਨਦੀਪ ਸਿੰਘ (27) ਨੂੰ ਜ਼ਮੀਨ ਵੇਚ ਕੇ ਤੇ ਕਰਜ਼ਾ ਚੁੱਕ ਕੇ ਅਮਰੀਕਾ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਮੇਰਾ ਛੋਟਾ ਲੜਕਾ ਅਮਨਦੀਪ ਸਿੰਘ ਵੀ ਅਮਰੀਕਾ ਵਿਖੇ ਰਹਿ ਰਿਹਾ ਹੈ ਅਤੇ ਉਸ ਦਾ 1 ਫਰਵਰੀ ਨੂੰ ਸਵੇਰੇ 7 ਵਜੇ ਫ਼ੋਨ ਆਇਆ ਕਿ ਉਸ ਦੇ ਭਰਾ ਪਵਨਦੀਪ ਸਿੰਘ ਦੀ ਹੱਤਿਆ ਹੋ ਗਈ ਹੈ ਅਤੇ ਇਹ ਜਾਣਕਾਰੀ ਉਸ ਨੂੰ ਅਮਰੀਕਾ ਦੀ ਪੁਲਿਸ ਨੇ ਦਿੱਤੀ। ਪਵਨਦੀਪ ਸਿੰਘ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ।
Check Also
ਕੈਨੇਡਾ ਧਰਤੀ ‘ਤੇ ਸਭ ਤੋਂ ਮਹਾਨ ਰਾਸ਼ਟਰ : ਮਾਰਕ ਕਾਰਨੀ
ਪੀਐਮ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਓਟਵਾ : …