ਇਸਤਾਂਬੁਲ/ਬਿਊਰੋ ਨਿਊਜ਼
ਤੁਰਕੀ ਦੇ ਇਸਤਾਂਬੁਲ ਵਿਚ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਇਸਤਾਂਬੁਲ ਦੇ ਅਤਾਤੁਰਕ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਏ ਆਤਮਘਾਤੀ ਹਮਲੇ ਵਿਚ ਹੁਣ ਤੱਕ 41 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ 150 ਤੋਂ ਵੱਧ ਦੇ ਜ਼ਖਮੀ ਹੋਣ ਦੀ ਖਬਰ ਹੈ।
ਤੁਰਕੀ ਸਰਕਾਰ ਮੁਤਾਬਕ ਹਮਲੇ ਪਿੱਛੇ ਆਈਐਸ ਦਾ ਹੱਥ ਹੋਣ ਦਾ ਸ਼ੱਕ ਹੈ। ਇਸ ਹਮਲੇ ਵਿਚ ਕਿਸੇ ਵੀ ਭਾਰਤੀ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ। ਪੁਲਿਸ ਨੂੰ ਮੰਗਲਵਾਰ ਸ਼ਾਮ ਅਤਾਤੁਰਕ ਏਅਰਪੋਰਟ ‘ਤੇ ਅੱਤਵਾਦੀਆਂ ਦੇ ਦਾਖਲ ਹੋਣ ਦੀ ਖਬਰ ਮਿਲੀ ਸੀ। ਸੁਰੱਖਿਆ ਬਲਾਂ ਨੇ ਬਿਨਾਂ ਦੇਰੀ ਕੀਤੇ ਅਪ੍ਰੇਸ਼ਨ ਸ਼ੁਰੂ ਕਰ ਦਿੱਤਾ ਸੀ। ਮੁਕਾਬਲੇ ਵਿਚ ਥੋੜ੍ਹੀ ਦੇਰ ਬਾਅਦ ਹੀ ਇੱਕ ਅੱਤਵਾਦੀ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ, ਪਰ ਇਸੇ ਦੌਰਾਨ ਉਸ ਨੇ ਖੁਦ ਨੂੰ ਉਡਾ ਦਿੱਤਾ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …