ਬਰੈਂਪਟਨ/ਬਿਊਰੋ ਨਿਊਜ਼ : ਇਥੋਂ ਦੀ ਸਰਗਰਮ ਸਾਹਿੱਤਕ ਸੰਸਥਾ ਕੈਨੇਡੀਅਨ ਪੰਜਾਬੀ ਸਾਹਿੱਤ ਸਭਾ ਟੋਰਾਂਟੋ (ਰਜਿ.) ਵਲੋਂ ਪੰਜਾਬੀ ਸਾਹਿਤ ਦੇ ਦੋ ਵੱਡੇ ਸਾਹਿਤਕਾਰਾਂ ਨਾਵਲਕਾਰ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ਦੇ ਅਚਾਨਕ ਸਦੀਵੀ ਵਿਛੋੜੇ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇੱਕ ਸ਼ੋਕ ਮਤਾ ਪੇਸ਼ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਸਭਾ ਦੀ ਕਾਰਜਕਾਰਨੀ ਦੀ ਇੱਕ ਮੀਟਿੰਗ ਸਭਾ ਦੇ ਚੇਅਰਮੈਨ ਕਰਨ ਅਜਾਇਬ ਸਿੰਘ ਸੰਘਾ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਜਿਸ ਵਿੱਚ ਸਭਾ ਦੇ ਕੋਆਡੀਨੇਟਰ ਪਰਮਜੀਤ ਢਿੱਲੋਂ ਤੋਂ ਇਲਾਵਾ ਮਖ਼ਸੂਦ ਚੌਧਰੀ, ਪਰਮਜੀਤ ਗਿੱਲ, ਜਗਮੋਹਨ ਸੰਘਾ, ਤਲਵਿੰਦਰ ਮੰਡ ਅਤੇ ਮਲੂਕ ਸਿੰਘ ਕਾਹਲੋਂ ਤੋਂ ਇਲਾਵਾ ਕਈ ਹੋਰ ਸੱਜਣ ਸ਼ਾਮਲ ਹੋਏ। ਸ਼ੋਕ ਸਭਾ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਹਸਤੀਆਂ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ ਅਤੇ ਉਨ੍ਹਾਂ ਵਲੋਂ ਪੰਜਾਬੀ ਸਾਹਿੱਤ ਵਿੱਚ ਪਾਏ ਗਏ ਨਿੱਗਰ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਇਹ ਫੈਸਲਾ ਕੀਤਾ ਗਿਆ ਕਿ ਕੈਨੇਡੀਅਨ ਪੰਜਾਬੀ ਸਾਹਿੱਤ ਸਭਾ ਦੇ ਅਗਲੇ ਸਮਾਗਮ ਨੂੰ ਜਸਵੰਤ ਸਿੰਘ ਕੰਵਲ ਅਤੇ ਡਾ. ਟਿਵਾਣਾ ਦੀ ਯਾਦ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਇਸ ਸਮਾਗ਼ਮ ਵਿਚ ਬੁਲਾਰਿਆਂ ਵਲੋਂ ਉਨ੍ਹਾਂ ਦੇ ਜੀਵਨ ਅਤੇ ਸਾਹਿਤਕਤਾ ਬਾਰੇ ਗੱਲਬਾਤ ਹੋਵੇਗੀ।
Home / ਕੈਨੇਡਾ / ਕੈਨੇਡੀਅਨ ਪੰਜਾਬੀ ਸਾਹਿਤ ਸਭਾ ਵੱਲੋਂ ਨਾਵਲਕਾਰ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ਦੇ ਅਕਾਲ ਚਲਾਣੇ ਉਪਰ ਸ਼ੋਕ ਮਤਾ
Check Also
ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …