ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੀ ਸਾਬਕਾ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਨੇ ਨਵਾਜ਼ ਸਰਕਾਰ ਨੀਤੀ ਅਤੇ ਨੀਅਤ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਅਮਰੀਕਾ ਅਤੇ ਦੁਨੀਆ ਦੇ ਬਾਕੀ ਵੱਡੇ ਦੇਸ਼ਾਂ ਵਿਚ ਪਾਕਿਸਤਾਨ ਦੀ ਡਿੱਗਦੀ ਭਰੋਸੇਯੋਗਤਾ ਅਤੇ ਭਾਰਤ ਨਾਲ ਸੰਬੰਧਾਂ ‘ਚ ਫਿਰ ਤੋਂ ਵੱਧਦੀ ਦੂਰੀ ਦੇ ਸਮੇਂ ਖਾਰ ਦੇ ਬਿਆਨਾਂ ਦਾ ਕੁਝ ਲੋਕ ਖਾਸ ਮਤਲਬ ਕੱਢ ਰਹੇ ਹਨ।
ਫਿਲਹਾਲ ਇੱਕ ਪਾਸੇ ਜਿਥੇ ਸਾਬਕਾ ਵਿਦੇਸ਼ ਮੰਤਰੀ ਹਿਨਾ ਨੇ ਕਿਹਾ ਹੈ ਕਿ ਪਾਕਿਸਤਾਨ, ਕਸ਼ਮੀਰ ਨੂੰ ਲੜਾਈ ਨਾਲ ਨਹੀਂ ਜਿੱਤਿਆ ਜਾ ਸਕਦਾ। ਕਸ਼ਮੀਰ ਮਸਲੇ ਦਾ ਹੱਲ ਕੱਢਣ ਲਈ ਭਾਰਤ ਨਾਲ ਗੱਲਬਾਤ ਕਰਨੀ ਹੋਵੇਗੀ। ਭਾਰਤ ਨਾਲ ਗੱਲਬਾਤ ਕਰਨ ਤੋਂ ਪਹਿਲਾਂ ਉਸ ਨਾਲ ਏਕਤਾਪੂਰਵਕ ਸੰਬੰਧ ਅਤੇ ਮਾਹੌਲ ਬਣਾਉਣਾ ਹੋਵੇਗਾ। ਅਸਿੱਧੇ ਤੌਰ ‘ਤੇ ਹਿਨਾ ਰੱਬਾਨੀ ਖਾਰ ਨੇ ਭਾਰਤ ‘ਚ ਹੋ ਰਹੀਆਂ ਅੱਤਵਾਦੀ ਘਟਨਾਵਾਂ ‘ਤੇ ਰੋਕ ਲਾਉਣ ਅਤੇ ਪਾਕਿਸਤਾਨ ਵਿਚ ਬੈਠੇ ਅੱਤਵਾਦੀਆਂ ‘ਤੇ ਲਗਾਮ ਲਾਉਣ ਦੀ ਗੱਲ ਕਹੀ ਹੈ ਕਿਉਂਕਿ ਭਾਰਤ ਹਮੇਸ਼ਾ ਤੋਂ ਕਹਿੰਦਾ ਰਿਹਾ ਹੈ ਕਿ ਗੱਲਬਾਤ ਤੋਂ ਪਹਿਲਾਂ ਪਾਕਿਸਤਾਨ ਨੂੰ ਪਰਸਪਰ ਭਰੋਸੇ ਦਾ ਮਾਹੌਲ ਬਣਾਉਣਾ ਹੋਵੇਗਾ। ਇੰਡੋ-ਅਮਰੀਕੀ ਸੰਬੰਧਾਂ ‘ਤੇ ਖਾਰ ਨੇ ਕਿਹਾ ਕਿ ਭਾਰਤ ਦੇ ਲੋਕਾਂ ਦੀ ਤਾਕਤ ਅਤੇ ਭਾਰਤ ਦੀਆਂ ਲੋਕਤੰਤਰਿਕ ਪਰੰਪਰਾਵਾਂ ਨਾਲ ਪ੍ਰਭਾਵਿਤ ਹੋ ਕੇ ਅਮਰੀਕਾ ਭਾਰਤ ਵੱਲ ਝੁੱਕ ਰਿਹਾ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …