Breaking News
Home / ਕੈਨੇਡਾ / ਸ੍ਰੀ ਗੁਰੂ ਰਵਿਦਾਸ ਸਭਾ ਬਰੈਂਪਟਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 9 ਫਰਵਰੀ ਦਿਨ ਐਤਵਾਰ ਨੂੰ

ਸ੍ਰੀ ਗੁਰੂ ਰਵਿਦਾਸ ਸਭਾ ਬਰੈਂਪਟਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 9 ਫਰਵਰੀ ਦਿਨ ਐਤਵਾਰ ਨੂੰ

ਬਰੈਂਪਟਨ/ਬਿਊਰੋ ਨਿਊਜ਼ : ਸ੍ਰੀ ਗੁਰੂ ਰਵਿਦਾਸ ਸਭਾ ਬਰੈਂਪਟਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ 9 ਫਰਵਰੀ 2020 ਦਿਨ ਐਤਵਾਰ ਸਵੇਰੇ 10 ਵਜੇ ਤੋ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ Shregeri Community Center 84 Bridon Dr. Etobicocke (Kipling & Rexale) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਅਤੇ ਰਹਿਨੁਮਾਈ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ।
ਸਾਰਾ ਦਿਨ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਨਗੇ। ਢਾਡੀ ਜਥੇ ਵਾਰਾਂ ਰਾਹੀਂ ਗੁਰ ਇਤਿਹਾਸ ਅਤੇ ਵਿਚਾਰਧਾਰਾ ਤੇ ਚਾਨਣਾ ਪਾਉਣਗੇ । ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਆਪ ਸਭ ਨੂੰ ઠਇਸ ਪਵਿੱਤਰ ਦਿਹਾੜੇ ਤੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਨਿਰਮਲ ਸਿੰਘ ਸੱਲਣ 647 242 9302 ઠਹਰਮੇਸ਼ ਸਿੰਘ ઠ416 830 6821 ਜਾਂ ਮੀਲਾ ਸਿੰਘ ਬਾਲੂ 647 400 8796

Check Also

ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਮਾਂਟਰੀਅਲ ਵਿਖੇ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ

ਮਾਂਟਰੀਅਲ/ਬਿਊਰੋ ਨਿਊਜ਼ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਮਾਂਟਰੀਅਲ ਵਿਖੇઠਸਮੁੱਚੀ ਮਨੁੱਖਤਾ ਦੇ ਕਲਿਆਣ ਵਾਸਤੇ, ਸ੍ਰੀ ਗੁਰੂ …