ਸਿਸੋਦੀਆ ਨੇ ਕਿਹਾ – ਸਖ਼ਤ ਤੋਂ ਸਖ਼ਤ ਸਜ਼ਾ ਮਿਲੇ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ ਸੀਬੀਆਈ ਨੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਆਰੋਪ ਵਿਚ ਲੰਘੀ ਰਾਤ ਦਿੱਲੀ ਸਰਕਾਰ ਦੇ ਇਕ ਆਈ.ਏ.ਐਸ. ਅਧਿਕਾਰੀ ਗੋਪਾਲ ਕ੍ਰਿਸ਼ਨ ਮਾਧਵ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅਫਸਰ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਦਾ ਓ.ਐਸ.ਡੀ. ਰਹਿ ਚੁੱਕਾ ਹੈ। ਦੂਜਾ ਆਰੋਪੀ ਧੀਰਜ ਗੁਪਤਾ ਇਸ ਮਾਮਲੇ ਵਿਚ ਵਿਚੋਲੇ ਦੇ ਤੌਰ ‘ਤੇ ਭੂਮਿਕਾ ਨਿਭਾਉਂਦਾ ਰਿਹਾ ਹੈ। ਸੀਬੀਆਈ ਦਫਤਰ ਵਿਚ ਇਨ੍ਹਾਂ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਗਈ। ਧਿਆਨ ਰਹੇ ਕਿ ਗੋਪਾਲ ਕ੍ਰਿਸ਼ਨ ਜੀਐਸਟੀ ਨਾਲ ਜੁੜੇ ਮਾਮਲੇ ਨੂੰ ਰਫਾ ਦਫਾ ਕਰਨ ਲਈ 2 ਲੱਖ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ ਤੇ ਸੀਬੀਆਈ ਨੇ ਰੰਗੇ ਹੱਥੀਂ ਫੜ ਲਿਆ।
ਉਧਰ ਦੂਜੇ ਪਾਸੇ ਮਨੀਸ਼ ਸਿਸੋਦੀਆ ਨੇ ਆਪਣੇ ਇਸ ਅਫ਼ਸਰ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਉਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਸੀ. ਬੀ. ਆਈ. ਨੇ ਇੱਕ ਜੀਐੱਸਟੀ ਇੰਸਪੈਕਟਰ ਨੂੰ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਹ ਅਧਿਕਾਰੀ ਮੇਰੇ ਦਫ਼ਤਰ ‘ਚ ਬਤੌਰ ਓਐੱਸਡੀ ਤਾਇਨਾਤ ਸੀ। ਉਨ੍ਹਾਂ ਕਿਹਾ ਕਿ ਸੀਬੀਈ ਨੂੰ ਉਸ ਨੂੰ ਤੁਰੰਤ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣੀ ਚਾਹੀਦੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …