ਡੀਜੀਪੀ ਦਿਨਕਰ ਗੁਪਤਾ ਖਿਲਾਫ ਪਾਈ ਪਟੀਸ਼ਨ ਸੁਪਰੀਮ ਕੋਰਟ ਨੇ ਵੀ ਕੀਤੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਤੋਂ ਨਰਾਜ਼ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫਾ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਮੁਸਤਫਾ ਵਲੋਂ ਹਾਈਕੋਰਟ ਦੇ ਫੈਸਲੇ ਖਿਲਾਫ ਪਾਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਸ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਪੰਜਾਬ ਦੇ ਹੀ ਦੋ ਨਰਾਜ਼ ਆਈ.ਪੀ.ਐਸ. ਅਧਿਕਾਰੀਆਂ ਮੁਹੰਮਦ ਮੁਸਤਫਾ ਅਤੇ ਸਿਧਾਰਥ ਚੱਟੋਪਾਧਿਆ ਨੇ ਚੁਣੌਤੀ ਦਿੱਤੀ ਸੀ। ਉਸੇ ਚੁਣੌਤੀ ਦੇ ਅਧਾਰ ‘ਤੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (ਕੈਟ) ਨੇ ਦਿਨਕਰ ਗੁਪਤਾ ਦੀ ਡੀ.ਜੀ.ਪੀ. ਵਜੋਂ ਨਿਯੁਕਤੀ ਰੱਦ ਕਰ ਦਿੱਤੀ ਸੀ। ਕੈਟ ਦੇ ਫੈਸਲੇ ਨੂੰ ਪੰਜਾਬ ਸਰਕਾਰ ਤੇ ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਗੁਪਤਾ ਦੀ ਨਿਯੁਕਤੀ ਨੂੰ ਰੱਦ ਕੀਤੇ ਜਾਣ ਦੇ ‘ਕੈਟ’ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚ ਗਿਆ ਸੀ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …