ਹੁਣ ਅਗਲੇ ਤਿੰਨ ਮਹੀਨਿਆਂ ‘ਚ ਮਿਲਣਗੇ ਸਮਾਰਟ ਫੋਨ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਕ ਹੋਰ ਲਾਰਾ ਲਗਾਉਂਦਿਆਂ ਹੁਣ ਸਮਾਰਟ ਫੋਨ ਤਿੰਨ ਮਹੀਨਿਆਂ ਤੱਕ ਮਿਲਣ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 26 ਜਨਵਰੀ ਨੂੰ ਸਮਾਰਟ ਫੋਨ ਦੇਣ ਦੀ ਗੱਲ ਕਹੀ ਗਈ ਸੀ। ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਵਿਚ ਦੱਸਿਆ ਕਿ ਸਮਾਰੋਟ ਫੋਨ ਸਬੰਧੀ ਟੈਂਡਰ ਲੱਗ ਚੁੱਕਾ ਹੈ ਅਤੇ ਜਲਦੀ ਹੀ ਫੋਨ ਸਰਕਾਰ ਕੋਲ ਪਹੁੰਚਣ ਵਾਲੇ ਹਨ ਅਤੇ ਅਗਲੇ 3 ਮਹੀਨਿਆਂ ਤੱਕ ਸਮਾਰਟ ਫੋਨ ਨੌਜਵਾਨਾਂ ਨੂੰ ਦੇ ਦਿੱਤੇ ਜਾਣਗੇ। ਹੁਣ ਦੇਖਦੇ ਹਾਂ ਕਿ ਆਰਥਿਕ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਕਦੋਂ ਪੂਰੇ ਕਰਦੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …