ਤੀਜੇ ਦੀ ਪੁਲਿਸ ਕਰ ਰਹੀ ਹੈ ਭਾਲ
ਅੰਮ੍ਰਿਤਸਰ/ਬਿਊਰੋ ਨਿਊਜ਼
ਪਿਛਲੇ ਦਿਨੀਂ ਅੰਮ੍ਰਿਤਸਰ ਜੇਲ੍ਹ ‘ਚੋਂ ਫ਼ਰਾਰ ਹੋਏ ਤਿੰਨ ਕੈਦੀਆਂ ‘ਚੋਂ ਦੋ ਨੂੰ ਸੀ. ਆਏ. ਏ. ਸਟਾਫ਼ ਅੰਮ੍ਰਿਤਸਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਦੋ ਸਕੇ ਭਰਾਵਾਂ ਜਰਨੈਲ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਤੀਜੇ ਵਿਅਕਤੀ ਦੀ ਭਾਲ ਅਜੇ ਵੀ ਚੱਲ ਰਹੀ ਹੈ। ਇਸਦੀ ਪੁਸ਼ਟੀ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਇਕ ਮੁਲਜ਼ਮ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਦੂਜੇ ਨੂੰ ਪੱਟੀ ਦੇ ਇਲਾਕੇ ਵਿਚੋਂ ਗ੍ਰਿਫਤਾਰ ਕੀਤਾ ਹੈ। ਧਿਆਨ ਰਹੇ ਕਿ ਲੰਘੇ ਸ਼ਨੀਵਾਰ ਦੀ ਰਾਤ ਤਿੰਨ ਕੈਦੀ ਅੰਮ੍ਰਿਤਸਰ ਦੀ ਜੇਲ੍ਹ ਵਿਚੋਂ ਫਰਾਰ ਹੋ ਗਏ ਸਨ। ਇਸ ਮਾਮਲੇ ਵਿਚ ਜੇਲ੍ਹ ਦੇ 7 ਕਰਮਚਾਰੀਆਂ ‘ਤੇ ਪਰਚਾ ਵੀ ਦਰਜ ਹੋ ਗਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …