Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਮੁਸਲਮਾਨ ਭਾਈਚਾਰੇ ਨੇ ਪੜ੍ਹੀ ਜੁਮੇ ਦੀ ਨਮਾਜ਼

ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਮੁਸਲਮਾਨ ਭਾਈਚਾਰੇ ਨੇ ਪੜ੍ਹੀ ਜੁਮੇ ਦੀ ਨਮਾਜ਼

ਕਿਹਾ – ਨਾਗਰਿਕਤਾ ਸੋਧ ਕਾਨੂੰਨ ਖਿਲਾਫ ਅਕਾਲ ਤਖਤ ਸਾਹਿਬ ਨੂੰ ਲੈਣਾ ਚਾਹੀਦਾ ਹੈ ਕੋਈ ਫੈਸਲਾ
ਦਰਬਾਰ ਸਾਹਿਬ
ਅੰਮ੍ਰਿਤਸਰ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਅੱਜ ਜੁਆਇੰਟ ਐਕਸ਼ਨ ਕਮੇਟੀ ਅਹਿਮਦਗੜ੍ਹ ਦੇ ਮੁਸਲਿਮ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ ਪੱਤਰ ਦਿੱਤਾ। ਮੁਸਲਿਮ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਲੰਗਰ ਵੀ ਛਕਿਆ। ਇਸ ਤੋਂ ਬਾਅਦ ਉਨ੍ਹਾਂ ਜੁਮੇ ਦੀ ਨਮਾਜ਼ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਅਦਾ ਕੀਤੀ। ਇਸ ਦੌਰਾਨ ਗੱਲਬਾਤ ਕਰਦਿਆਂ ਮੁਸਲਿਮ ਆਗੂਆਂ ਨੇ ਕਿਹਾ ਕਿ ਵੱਖ-ਵੱਖ ਫ਼ਿਰਕਿਆਂ ‘ਚ ਵੰਡੀਆਂ ਪਾਉਣ ਵਾਲੇ ਨਾਗਕਿਰਤਾ ਸੋਧ ਕਾਨੂੰਨ ਖਿਲਾਫ ਅਕਾਲ ਤਖਤ ਸਾਹਿਬ ਨੂੰ ਕੋਈ ਫੈਸਲਾ ਲੈਣਾ ਚਾਹੀਦਾ ਹੈ।
ਉਧਰ ਦੂਜੇ ਪਾਸੇ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਨਿੱਤ ਦਿਨ ਨੌਜਵਾਨ ਲੜਕੇ-ਲੜਕੀਆਂ ਵਲੋਂ ਵੀਡੀਓਜ਼ ਬਣਾ ਕੇ ਟਿੱਕ ਟੌਕ ‘ਤੇ ਪਾਉਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੇ ਨੌਜਵਾਨ ਮੋਬਾਇਲ ਫੋਨ ਲੈ ਕੇ ਹਰਿਮੰਦਰ ਸਾਹਿਬ ਵਿਖੇ ਆਉਂਦੇ ਹਨ, ਉਨ੍ਹਾਂ ਬਾਰੇ ਸ਼੍ਰੋਮਣੀ ਕਮੇਟੀ ਨੂੰ ਕੁਝ ਸੋਚਣਾ ਪਵੇਗਾ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …