ਸੁਨੀਲ ਜਾਖੜ ਨੇ ਕਿਹਾ – ਕੇਂਦਰੀ ਜਾਂਚ ਏਜੰਸੀ ਕੋਲੋਂ ਕਰਵਾਈ ਜਾਵੇ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਸ਼ਵ ਕਬੱਡੀ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੇ ਪਾਕਿਸਤਾਨ ਪਹੁੰਚਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ, ਕਿਉਂਕਿ ਖੇਡ ਮੰਤਰਾਲੇ, ਵਿਦੇਸ਼ ਮੰਤਰਾਲੇ ਤੇ ਕੌਮੀ ਫੈਡਰੇਸ਼ਨ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕਿਸੇ ਵੀ ਅਥਲੀਟ ਨੂੰ ਮੁਕਾਬਲੇ ਲਈ ਗੁਆਂਢੀ ਮੁਲਕ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਧਿਆਨ ਰਹੇ ਕਿ ਲਾਹੌਰ ਵਿੱਚ ਵਿਸ਼ਵ ਕਬੱਡੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਭਾਰਤ ਤੋਂ ਇਕ ਟੀਮ ਵਾਹਗਾ ਸਰਹੱਦ ਰਾਹੀਂ ਸ਼ਨਿਚਰਵਾਰ ਨੂੰ ਲਾਹੌਰ ਪਹੁੰਚੀ ਸੀ।
ਇਸ ਸਬੰਧੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮਿੱਡੂ ਖੇੜਾ ਦੀ ਅਗਵਾਈ ‘ਚ 60 ਕਬੱਡੀ ਖਿਡਾਰੀਆਂ ਦੀ ਟੀਮ ਪਾਕਿਸਤਾਨ ਗਈ ਹੈ। ਜਦਕਿ ਪਾਕਿਸਤਾਨੀ ਕਬੱਡੀ ਫੈਡਰੇਸ਼ਨ ਦਾ ਕਹਿਣਾ ਹੈ ਕਿ ਖਿਡਾਰੀਆਂ ਨੂੰ ਪਾਕਿਸਤਾਨ ਵਲੋਂ ਸੱਦਾ ਨਹੀਂ ਦਿੱਤਾ ਗਿਆ ਸੀ। ਜਾਖੜ ਨੇ ਕਿਹਾ ਕਿ ਇਸ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ ਕੋਲੋਂ ਜਾਂਚ ਹੋਣੀ ਚਾਹੀਦੀ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …