Breaking News
Home / ਭਾਰਤ / ਆਰ.ਐਸ.ਐਸ. ਦੇ ਆਗੂਆਂ ਨੂੰ ਅੱਤਵਾਦੀ ਸੰਗਠਨਾਂ ਤੋਂ ਖਤਰਾ

ਆਰ.ਐਸ.ਐਸ. ਦੇ ਆਗੂਆਂ ਨੂੰ ਅੱਤਵਾਦੀ ਸੰਗਠਨਾਂ ਤੋਂ ਖਤਰਾ

ਖੁਫੀਆ ਏਜੰਸੀਆਂ ਨੇ ਕੀਤਾ ਚੌਕਸ
ਨਵੀਂ ਦਿੱਲੀ/ਬਿਊਰੋ ਨਿਊਜ਼
ਆਰ.ਐਸ.ਐਸ. ਦੇ ਆਗੂ ਅਤੇ ਦਫਤਰ ਕਈ ਅੱਤਵਾਦੀ ਸੰਗਠਨਾਂ ਦੇ ਨਿਸ਼ਾਨੇ ‘ਤੇ ਹਨ। ਇਸ ਦੇ ਚੱਲਦਿਆਂ ਖੁਫੀਆ ਏਜੰਸੀਆਂ ਨੇ ਚੌਕਸ ਕੀਤਾ ਹੈ ਕਿ ਅੱਤਵਾਦੀ ਵਿਸਫੋਟਕਾਂ ਨਾਲ ਭਰੀ ਗੱਡੀ ਦੀ ਵੀ ਵਰਤੋਂ ਕਰ ਸਕਦੇ ਹਨ। ਆਈ.ਬੀ. ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ, ਮਹਾਰਾਸ਼ਟਰ, ਰਾਜਸਥਾਨ ਅਤੇ ਉਤਰ ਪੂਰਬੀ ਰਾਜਾਂ ਵਿਚ ਹਮਲੇ ਦਾ ਜ਼ਿਆਦਾ ਖਤਰਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨਾਂ ਨਾਲ ਜੁੜੇ ਵਿਅਕਤੀ ਆਉਣ ਵਾਲੇ ਦਿਨਾਂ ਵਿਚ ਆਰ.ਐਸ.ਐਸ. ਦੇ ਆਗੂਆਂ, ਉਨ੍ਹਾਂ ਦੇ ਦਫਤਰਾਂ ਅਤੇ ਪੁਲਿਸ ਸਟੇਸ਼ਨਾਂ ‘ਤੇ ਹਮਲੇ ਦੀ ਯੋਜਨਾ ਬਣਾ ਰਹੇ ਹਨ। ਆਈ.ਬੀ. ਨੇ ਖਤਰੇ ਨੂੰ ਦੇਖਦੇ ਹੋਏ ਸੂਬਿਆਂ ਨੂੰ ਸੁਰੱਖਿਆ ਦੇ ਇੰਤਜ਼ਾਮ ਸਖਤ ਕਰਨ ਲਈ ਕਹਿ ਦਿੱਤਾ ਹੈ।

Check Also

ਅਰਵਿੰਦ ਕੇਜਰੀਵਾਲ ਦੀ ਈਡੀ ਕਸਟਡੀ 1 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਲੰਘੀ 21 ਮਾਰਚ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ …