Breaking News
Home / ਭਾਰਤ / ਸ਼ਾਹੀਨ ਬਾਗ ਮਾਮਲੇ ‘ਤੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ

ਸ਼ਾਹੀਨ ਬਾਗ ਮਾਮਲੇ ‘ਤੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਨੇ ਇਕ ਹਫ਼ਤੇ ‘ਚ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਦਿੱਲੀ ਦੇ ਸ਼ਾਹੀਨ ਬਾਗ ‘ਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਕਾਰਨ ਦਿੱਲੀ ਤੋਂ ਨੋਇਡਾ ਨੂੰ ਜੋੜਨ ਵਾਲਾ ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਬੰਦ ਹੈ। ਇਸ ਮਸਲੇ ‘ਤੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਅੱਜ ਸੁਣਵਾਈ ਹੋਈ। ਜਸਟਿਸ ਸੰਜੇ ਕਿਸ਼ਨ ਕੌਲ ਨੇ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਤੁਸੀਂ ਕਿਵੇਂ ਇੱਕ ਜਨਤਕ ਸੜਕ ਨੂੰ ਰੋਕ ਸਕਦੇ ਹੋ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ, ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ‘ਚ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਨੇ ਸਿੱਧੇ ਤੌਰ ‘ਤੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦਾ ਕਹਿਣਾ ਸੀ ਕਿ ਅਣਮਿੱਥੇ ਸਮੇਂ ਲਈ ਇੱਕ ਰਸਤੇ ਨੂੰ ਬੰਦ ਨਹੀਂ ਕੀਤਾ ਜਾ ਸਕਦਾ ਹੈ। ਜਸਟਿਸ ਕੌਲ ਨੇ ਕਿਹਾ ਕਿ ਧਰਨਾ ਪ੍ਰਦਰਸ਼ਨ ਇੱਕ ਨਿਰਧਾਰਿਤ ਖੇਤਰ ‘ਚ ਹੀ ਕੀਤਾ ਜਾਣਾ ਚਾਹੀਦਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 17 ਫਰਵਰੀ ਦੀ ਤਰੀਕ ਮੁਕੱਰਰ ਕੀਤੀ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …