‘ਆਪ’ ਦਾ ਹੱਥ ਉਪਰ – ਭਾਜਪਾ ਵਾਲੇ ਕਹਿੰਦੇ ਸਾਡੀ ਸਰਕਾਰ ਬਣੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਲੰਘੀ 8 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ ਅਤੇ ਭਲਕੇ 11 ਫਰਵਰੀ ਨੂੰ ਨਤੀਜੇ ਆ ਜਾਣੇ ਹਨ। ਚੋਣ ਕਮਿਸ਼ਨ ਮੁਤਾਬਕ ਭਲਕੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ 10 ਵਜੇ ਤੱਕ ਸਥਿਤੀ ਸਪੱਸ਼ਟ ਹੁੰਦੀ ਨਜ਼ਰ ਆ ਜਾਵੇਗੀ। ਚੋਣ ਸਰਵੇਖਣਾਂ ਦੀ ਜੇਕਰ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਦਾ ਹੱਥ ਉਪਰ ਦਿਖਾਇਆ ਜਾ ਰਿਹਾ ਹੈ, ਪਰ ਪਿਛਲੀ ਵਾਰ ਨਾਲੋਂ ਇਸ ਵਾਰ ਸੀਟਾਂ ਜ਼ਰੂਰ ਘੱਟ ਮਿਲਣਗੀਆਂ। ਉਧਰ ਭਾਜਪਾ ਦਾ ਕਹਿਣਾ ਹੈ ਕਿ ਸਾਰੇ ਚੋਣ ਸਰਵੇਖਣ ਫੇਲ੍ਹ ਹੋ ਜਾਣਗੇ ਅਤੇ ਦਿੱਲੀ ਵਿਚ ਸਰਕਾਰ ਤਾਂ ਭਾਜਪਾ ਦੀ ਹੀ ਬਣੇਗੀ। ਇਸ ਦੇ ਚੱਲਦਿਆਂ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਜਪਾ ਦਰਮਿਆਨ ਹੀ ਹੈ ਅਤੇ ਕਾਂਗਰਸ ਪਾਰਟੀ ਤੀਜੇ ਨੰਬਰ ‘ਤੇ ਜਾਂਦੀ ਸਪੱਸ਼ਟ ਨਜ਼ਰ ਆ ਰਹੀ ਹੈ। ਧਿਆਨ ਰਹੇ ਕਿ ਦਿੱਲੀ ਵਿਚ 70 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਈ ਸੀ ਅਤੇ ਕੁੱਲ 672 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …