ਪੰਡਤ ਨੇ ਸਿੱਧੂ ਨੂੰ ਕਿਹਾ ਸੀ, ਦਿੱਲੀ ‘ਚ ਚੋਣ ਪ੍ਰਚਾਰ ਕਰਨ ਨਾ ਜਾਇਓ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਬਾਰੇ ਅਫਵਾਹਾਂ ਦਾ ਬਜ਼ਾਰ ਪੂਰੀ ਤਰ੍ਹਾਂ ਗਰਮ ਹੈ। ਹੁਣ ਇਹ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਪੰਡਤ ਨੇ ਮਨਾ ਕੀਤਾ ਸੀ ਕਿ ਕਿ ਉਹ ਦਿੱਲੀ ਵਿਚ ਚੋਣ ਪ੍ਰਚਾਰ ਲਈ ਨਾ ਜਾਣ। ਧਿਆਨ ਰਹੇ ਕਿ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸਿੱਧੂ ਦਾ ਨਾਮ ਸ਼ਾਮਲ ਸੀ, ਪਰ ਸਿੱਧੂ ਦਿੱਲੀ ਵਿਚ ਕਾਂਗਰਸ ਲਈ ਚੋਣ ਪ੍ਰਚਾਰ ਕਰਨ ਵਾਸਤੇ ਨਹੀਂ ਗਏ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੂੰ ਪੰਡਤ ਨੇ ਦੱਸਿਆ ਸੀ ਕਿ ਜੇਕਰ ਉਹ ਦਿੱਲੀ ਵਿਚ ਚੋਣ ਪ੍ਰਚਾਰ ਕਰਨ ਜਾਣਗੇ ਤਾਂ ਉਨ੍ਹਾਂ ਦੇ ਰਾਜਨੀਤਕ ਜੀਵਨ ‘ਤੇ ਅਸਰ ਪੈ ਸਕਦਾ ਹੈ।
ਇਸ ਸਬੰਧੀ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਨਵਜੋਤ ਸਿੱਧੂ ਦਾ ਪੱਖ ਪੂਰਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਪਾਰਟੀ ਦੇ ਖਿਲਾਫ ਨਹੀਂ ਹਨ ਅਤੇ ਵਿਰੋਧੀਆਂ ਵਲੋਂ ਸਿੱਧੂ ਖਿਲਾਫ ਜਾਣ ਬੁੱਝ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਅਫਵਾਹ ਤਾਂ ਇਹ ਵੀ ਹੈ ਭਲਕੇ ਦਿੱਲੀ ਚੋਣਾਂ ਦਾ ਨਤੀਜਾ ਹੈ ਅਤੇ ਇਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਸਿੱਧੂ ਸਾਹਬ ਕੀ ਰਸਤਾ ਅਖਤਿਆਰ ਕਰਦੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …