ਜਸਟਿਸ ਰਣਜੀਤ ਸਿੰਘ ਨੇ ਲਿਖੀ ਕੈਪਟਨ ਅਮਰਿੰਦਰ ਨੂੰ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਇਕ ਵਾਰ ਫਿਰ ਇਹ ਮਾਮਲਾ ਗਰਮਾ ਗਿਆ ਹੈ। ਇਸ ਦੇ ਚੱਲਦਿਆਂ ਜਸਟਿਸ ਰਣਜੀਤ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਗੱਲ ਕਹੀ ਹੈ। ਜਸਟਿਸ ਰਣਜੀਤ ਸਿੰਘ ਵਲੋਂ ਚਿੱਠੀ ‘ਚ ਬਹਿਬਲ ਕਲਾਂ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਦੇ ਪਿੱਛੇ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਜਸਟਿਸ ਰਣਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ੋਰਾ ਸਿੰਘ ਕਮਿਸ਼ਨ ਦੌਰਾਨ ਵੀ ਸੁਰਜੀਤ ਸਿੰਘ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਦੇ ਬਾਵਜੂਦ ਜਸਟਿਸ ਰਣਜੀਤ ਸਿੰਘ ਕਮਿਸ਼ਨ ‘ਚ ਉਸ ਨੂੰ ਮੁੱਖ ਗਵਾਹ ਰੱਖਿਆ ਗਿਆ। ਸੁਰਜੀਤ ਸਿੰਘ ਦੀ ਗਵਾਹੀ ਹੋਣ ਤੋਂ ਬਾਅਦ ਤਫ਼ਤੀਸ਼ ਅੱਗੇ ਵਧਦੀ ਰਹੀ। ਇਸ ਦੇ ਨਾਲ ਹੀ ਉਸ ਸਮੇਂ ਜਸਟਿਸ ਰਣਜੀਤ ਸਿੰਘ ਨੇ ਪੰਜਾਬ ਦੇ ਡੀਜੀਪੀ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸੁਰਜੀਤ ਸਿੰਘ ਨੂੰ ਹੋਣ ਵਾਲੀ ਪ੍ਰੇਸ਼ਾਨੀ ਦਾ ਮੁੱਦਾ ਚੁੱਕਿਆ ਪਰ ਕੋਈ ਅਸਰ ਨਹੀਂ ਹੋਇਆ। ਜਸਟਿਸ ਰਣਜੀਤ ਸਿੰਘ ਨੇ ਮੁੱਖ ਮੰਤਰੀ ਨੂੰ ਚਿੱਠੀ ਲਿੱਖ ਮੰਗ ਕੀਤੀ ਕਿ ਜਿਨ੍ਹਾਂ ਖਿਲਾਫ ਸੁਰਜੀਤ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ, ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …