Breaking News
Home / ਪੰਜਾਬ / ਸਰਕਾਰੀ ਕਾਲਜ ਢੁੱਡੀਕੇ ਵਿਖੇ ਬਣ ਰਹੇ ਆਡੀਟੋਰੀਅਮ ਦਾ ਨਾਂ ਡਾ. ਜਸਵੰਤ ਸਿੰਘ ਕੰਵਲ ਦੇ ਨਾਂ ‘ਤੇ ਰੱਖਿਆ ਜਾਵੇਗਾ

ਸਰਕਾਰੀ ਕਾਲਜ ਢੁੱਡੀਕੇ ਵਿਖੇ ਬਣ ਰਹੇ ਆਡੀਟੋਰੀਅਮ ਦਾ ਨਾਂ ਡਾ. ਜਸਵੰਤ ਸਿੰਘ ਕੰਵਲ ਦੇ ਨਾਂ ‘ਤੇ ਰੱਖਿਆ ਜਾਵੇਗਾ

ਤ੍ਰਿਪਤ ਰਾਜਿੰਦਰ ਬਾਜਵਾ ਦਾ ਕਹਿਣਾ – ਪੰਜਾਬੀ ਬੋਲੀ ਅਤੇ ਸੱਭਿਆਚਾਰ ਦੇ ਭਲੇ ਲਈ ਉਪਰਾਲੇ ਕਰਦੇ ਰਹਾਂਗੇ
ਅਜੀਤਵਾਲ/ਬਿਊਰੋ ਨਿਊਜ਼
ਪੰਜਾਬ, ਪੰਜਾਬੀ ਅਤੇ ਪੰਜਾਬੀਅਤ ‘ਤੇ ਪਹਿਰਾ ਦੇਣ ਵਾਲੇ ਨਾਵਲਕਾਰ ਡਾ. ਜਸਵੰਤ ਸਿੰਘ ਕੰਵਲ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਤੋਂ ਤੁਰ ਗਏ ਸਨ। ਡਾ. ਜਸਵੰਤ ਸਿੰਘ ਕੰਵਲ ਦੀ ਅੰਤਿਮ ਅਰਦਾਸ ਮੌਕੇ ਅੱਜ ਪੰਜਾਬ ਸਰਕਾਰ ਨੇ ਉਨ੍ਹਾਂ ਨੇ ਪਿਰਤੀ ਨਗਰ ਢੁੱਡੀਕੇ ਵਿਖੇ 4 ਕਰੋੜ 70 ਲੱਖ ਦੀ ਲਾਗਤ ਨਾਲ ਸਰਕਾਰੀ ਕਾਲਜ ‘ਚ ਤਿਆਰ ਹੋ ਰਹੇ ਆਡੀਟੋਰੀਅਮ ਦਾ ਨਾਂ ਡਾ. ਜਸਵੰਤ ਸਿੰਘ ਕੰਵਲ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਹੈ। ਇਸ ਆਡੀਟੋਰੀਅਮ ‘ਚ 800 ਦੇ ਕਰੀਬ ਲੋਕਾਂ ਦੇ ਬੈਠਕ ਦੀ ਸਮਰੱਥਾ ਹੈ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਲਿਖਤੀ ਪੱਤਰ ਜਾਰੀ ਕਰਕੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪੰਜਾਬੀ ਸਪੂਤ ਨੇ ਪੰਜਾਬੀ ਦੇ ਲੱਖਾਂ ਪਾਠਕ ਪੈਦਾ ਕੀਤੇ ਹਨ ਅਤੇ ਪੰਜਾਬੀ ਭਾਸ਼ਾ ਦਾ ਦਾਇਰਾ ਵਿਸ਼ਾਲ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਾਅਦਾ ਕਰਦੀ ਹੈ ਕਿ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੇ ਭਲੇ ਲਈ ਉਪਰਾਲੇ ਕਰਦੀ ਰਹੇਗੀ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।