ਕਿਹਾ – ਹੁਣ ਤਾਂ ਲੋਕ ਵੀ ਕਹਿੰਦੇ ਹਨ ਕਿ ਮੈਚ ਫਿਕਸ ਹੈ
ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਬਿਜਲੀ ਸਮਝੌਤਿਆਂ ਨੂੰ ਜਾਰੀ ਰੱਖਣ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਕੈਪਟਨ ਸਰਕਾਰ ਖਿਲਾਫ ਹੁਣ ਅੰਦਰੋਂ ਵੀ ਆਵਾਜ਼ਾਂ ਉਠਣ ਲੱਗੀਆਂ ਹਨ। ਸੁਨੀਲ ਜਾਖੜ ਤੋਂ ਬਾਅਦ ਹੁਣ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਸਰਕਾਰ ਨੂੰ ਅੱਖਾਂ ਦਿਖਾਈਆਂ ਹਨ। ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਨੂੰ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ, ਪਰ ਸਰਕਾਰ ਦਾ ਇਸ ਵੱਲ ਧਿਆਨ ਨਹੀਂ ਹੈ। ਪਰਗਟ ਸਿੰਘ ਨੇ ਕਿਹਾ ਕਿ ਹੁਣ ਤਾਂ ਲੋਕ ਵੀ ਕਹਿਣ ਲੱਗ ਪਏ ਹਨ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਗੰਢਤੁੱਪ ਹੈ। ਇਸੇ ਕਰਕੇ ਹੀ ਬਿਜਲੀ ਸਮਝੌਤਿਆਂ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਰੇਤ ਮਾਈਨਿੰਗ ਦੇ ਮਾਮਲੇ ਵਿਚ ਵੀ ਕਾਂਗਰਸ ਦੀ ਬਦਨਾਮੀ ਹੋ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਬਿਜਲੀ ਦੇ ਸਮਝੌਤਿਆਂ ਸਬੰਧੀ ਆਡਿਟ ਹੋਣਾ ਚਾਹੀਦਾ ਹੈ ਤਾਂ ਸਾਰੀ ਤਸਵੀਰ ਸਾਫ ਹੋ ਜਾਵੇਗੀ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …