‘ਆਪ’ ਸਮਰਥਕਾਂ ਨੇ ਲੱਡੂ ਵੱਡੇ ਅਤੇ ਪਾਏ ਭੰਗੜੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਦਿੱਲੀ ਵਿਚ ਹੋਈ ਵੱਡੀ ਜਿੱਤ ਦਾ ਅਸਰ ਪੰਜਾਬ ਵਿਚ ਵੀ ਖੂਬ ਦੇਖਣ ਨੂੰ ਮਿਲਿਆ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੇ ਕਸਬਿਆਂ ਵਿਚ ‘ਆਪ’ ਦੇ ਵਿਧਾਇਕਾਂ, ਪਾਰਟੀ ਵਰਕਰਾਂ ਤੇ ਸਮਰਥਕਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਭੰਗੜੇ ਪਾਏ।
ਉਧਰ ਦੂਜੇ ਪਾਸੇ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਦਿੱਲੀ ਦੇ ਵੋਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੰਮ ਕਰਨ ਵਾਲਿਆਂ ਨੂੰ ਵੋਟ ਪਾ ਕੇ ਨਫਰਤ ਦੀ ਸਿਆਸਤ ਕਰਨ ਵਾਲਿਆਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਜਰੀਵਾਲ ਦੀਆਂ ਗਲਤੀਆਂ ਕਾਰਨ ਹੀ ਪੰਜਾਬ ਦੇ ਵੋਟਰ ਨਿਰਾਸ਼ ਹੋਏ, ਜੇਕਰ ਕੇਜਰੀਵਾਲ ਗੰਭੀਰ ਹੁੰਦੇ ਤਾਂ ਅੱਜ ਪੰਜਾਬ ਵਿਚ ਆਪ ਦੀ ਸਰਕਾਰ ਹੋਣੀ ਸੀ। ਖਹਿਰਾ ਨੇ ਕਿਹਾ ਕਿ ਹੁਣ ਵੀ ਪੰਜਾਬ ਵਾਸੀ ਬਦਲ ਦੀ ਭਾਲ ਵਿਚ ਹਨ ਤੇ ਅਕਾਲੀ – ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …