ਨੱਡਾ ਨੇ ਕਿਹਾ- ਵਿਰੋਧੀ ਧਿਰ ਦੀ ਭੂਮਿਕਾ ਨਿਭਾਵਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਧਾਨ ਸਭਾ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲਣ ‘ਤੇ ਵਧਾਈ ਦਿੱਤੀ ਹੈ। ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ੁਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ ਵਿਚ ਜਿੱਤ ਲਈ ਆਮ ਆਦਮੀ ਪਾਰਟੀ ਨੂੰ ਵਧਾਈ। ਉਨ੍ਹਾਂ ਕੇਜਰੀਵਾਲ ਨੂੰ ਦਿੱਲੀ ਦੇ ਲੋਕਾਂ ਦੀਆਂ ਇਛਾਵਾਂ ਪੂਰੀਆਂ ਕਰਨ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
ਇਸੇ ਦੌਰਾਨ ਭਾਜਪਾ ਨੇ ਦਿੱਲੀ ‘ਚ ਆਪਣੀ ਹਾਰ ਨੂੰ ਸਵੀਕਾਰ ਕਰ ਲਿਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਲੋਕਾਂ ਦੇ ਫ਼ਤਵੇ ਨੂੰ ਸਵੀਕਾਰ ਕਰਦੀ ਹੈ ਅਤੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਇੱਕ ਜ਼ਿੰਮੇਵਾਰ ਵਿਰੋਧੀ ਧਿਰ ਦੇ ਰੂਪ ਆਪਣੀ ਭੂਮਿਕਾ ਨਿਭਾਵਾਂਗੇ ਅਤੇ ਵਿਧਾਨ ਸਭਾ ‘ਚ ਜਨਤਾ ਦੇ ਮੁੱਦਿਆਂ ਨੂੰ ਚੁੱਕਾਂਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਜਨਤਾ ਦੇ ਵਿਕਾਸ ਲਈ ਕੰਮ ਕਰੇਗੀ।
ਉਧਰ ਦੂਜੇ ਪਾਸੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਪੰਜਾਬ ‘ਤੇ ਕੁਝ ਵੀ ਅਸਰ ਨਹੀਂ ਪਏਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁਫਤ ਦੀਆਂ ਸਹੂਲਤਾਂ ਦੇ ਲਾਲਚ ਵਿਚ ‘ਆਪ’ ਨੂੰ ਵੋਟਾਂ ਪਾਈਆਂ ਹਨ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …