ਮੁਨੀਸ਼ ਸਿਸੋਦੀਆ ਵੀ ਸਖਤ ਮੁਕਾਬਲੇ ‘ਚ ਜਿੱਤੇ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਦੀ ਜਿੱਤ ਦੇ ਨਾਲ-ਨਾਲ ‘ਆਪ’ ਉਮੀਦਵਾਰ ਅਮਨਾਤ ਉਲਾਹ ਨੇ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਨੂੰ 71,807 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸੇ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਬਹੁਤ ਸਖਤ ਮੁਕਾਬਲੇ ਵਿਚ ਜਿੱਤ ਦਰਜ ਕੀਤੀ ਸੀ। ‘ਆਪ’ ਉਮੀਦਵਾਰ ਰਾਖੀ ਬਿੜਲਾ ਵੀ ਮੰਗੋਲਪੁਰੀ ਹਲਕੇ ਤੋਂ ਜਿੱਤ ਗਏ ਹਨ। ਇਸੇ ਦੌਰਾਨ ਭਾਜਪਾ ਦੇ ਵਿਜੇਂਦਰ ਗੁਪਤਾ, ਸਤਿੰਦਰ ਜੈਨ ਨੇ ਜਿੱਤ ਦਰਜ ਕੀਤੀ ਹੈ ਅਤੇ ‘ਆਪ’ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਕਪਿਲ ਮਿਸ਼ਰਾ ਚੋਣ ਹਾਰ ਗਏ ਹਨ।
Check Also
ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ
ਕਤਲ ਦੇ ਮਾਮਲੇ ਵਿਚ ਦੋਸ਼ੀ ਹੈ ਕਾਂਗਰਸੀ ਆਗੂ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ …