Breaking News
Home / ਭਾਰਤ / ਦਿੱਲੀ ਨੇ ਨਵੀਂ ਰਾਜਨੀਤੀ ਨੂੰ ਦਿੱਤਾ ਜਨਮ

ਦਿੱਲੀ ਨੇ ਨਵੀਂ ਰਾਜਨੀਤੀ ਨੂੰ ਦਿੱਤਾ ਜਨਮ

ਕੇਜਰੀਵਾਲ ਨੇ ਕਿਹਾ – ਇਹ ਰਾਜਨੀਤੀ ਦੇਸ਼ ਨੂੰ ਅੱਗੇ ਲੈ ਕੇ ਜਾਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿੱਲੀ ਦੇ ਹਰ ਉਸ ਪਰਿਵਾਰ ਦੀ ਜਿੱਤ ਹੈ, ਜਿਸ ਨੇ ‘ਆਪ’ ਨੂੰ ਵੋਟ ਪਾਈ ਅਤੇ ਸਮਰਥਨ ਦਿੱਤਾ। ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਪਰਿਵਾਰਾਂ ਦੀ ਜਿੱਤ ਹੈ, ਜਿਨ੍ਹਾਂ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਮਿਲਣ ਲੱਗੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਜਨਤਾ ਨੇ ਅੱਜ ਨਵੀਂ ਰਾਜਨੀਤੀ ਨੂੰ ਜਨਮ ਦਿੱਤਾ, ਜਿਸਦਾ ਨਾਮ ਕੰਮ ਦੀ ਰਾਜਨੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਅੱਜ ਹਨੂੰਮਾਨ ਜੀ ਦਾ ਦਿਨ ਹੈ, ਉਨ੍ਹਾਂ ਨੇ ਹੀ ਦਿੱਲੀ ‘ਤੇ ਕ੍ਰਿਪਾ ਕੀਤੀ ਹੈ ਅਤੇ ਉਨ੍ਹਾਂ ਹਨੂੰਮਾਨ ਜੀ ਦਾ ਵੀ ਬਹੁਤ-ਬਹੁਤ ਧੰਨਵਾਦ ਕੀਤਾ। ਦਿੱਲੀ ਦੀ ਜਿੱਤ ਨੂੰ ਕੇਜਰੀਵਾਲ ਨੇ ਪੂਰੇ ਭਾਰਤ ਦੀ ਜਿੱਤ ਦੱਸਦਿਆਂ ਕਿਹਾ ਕਿ ਅਸੀਂ ਹੁਣ ਹੋਰ ਵੀ ਜ਼ਿਆਦਾ ਮਿਹਨਤ ਕਰਾਂਗੇ।

Check Also

ਨੈਸ਼ਨਲ ਹੈਰਾਲਡ : ਸੋਨੀਆ ਤੇ ਰਾਹੁਲ ਖਿਲਾਫ ਬਣਦਾ ਹੈ ਭ੍ਰਿਸ਼ਟਾਚਾਰ ਦਾ ਮਾਮਲਾ : ਈਡੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ …