5 ਸਾਲ ਕੈਦ ਦੀ ਸੁਣਾਈ ਗਈ ਸਜ਼ਾ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਲਾਹੌਰ ਦੀ ਇਕ ਅਦਾਲਤ ਵਲੋਂ ਅੱਜ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਸਰਗਣਾ ਹਾਫਿਜ਼ ਸਈਦ ਨੂੰ ਅੱਤਵਾਦ ਫੰਡਿੰਗ ਦੇ ਦੋ ਮਾਮਲਿਆਂ ਵਿਚ ਦੋਸ਼ੀ ਕਰਾਰ ਦੇ ਦਿੱਤਾ ਗਿਆ। ਇਸਦੇ ਨਾਲ ਹੀ ਅਦਾਲਤ ਨੇ ਉਸ ਨੂੰ 5 ਸਾਲ ਕੈਦ ਦੀ ਸਜ਼ਾ ਵੀ ਸੁਣਾ ਦਿੱਤੀ। ਸਈਦ ਖਿਲਾਫ ਅੱਤਵਾਦ ਨਾਲ ਸਬੰਧਤ ਫੰਡਿੰਗ, ਮਨੀ ਲਾਂਡਰਿੰਗ ਅਤੇ ਨਜਾਇਜ਼ ਕਬਜ਼ਿਆਂ ਦੇ ਕੁੱਲ 23 ਮਾਮਲੇ ਦਰਜ ਹਨ। ਅਦਾਲਤ ਨੇ ਲੰਘੀ 6 ਫਰਵਰੀ ਨੂੰ ਸੁਣਵਾਈ ਪੂਰੀ ਹੋਣ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਧਿਆਨ ਰਹੇ ਕਿ ਸਈਦ ਨੂੰ ਪਿਛਲੇ ਸਾਲ 17 ਜੁਲਾਈ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਹੀ ਉਹ ਲਾਹੌਰ ਦੀ ਕੋਟ ਲਖਪਤ ਜੇਲ੍ਹ ਵਿਚ ਬੰਦ ਹੈ।

