ਕੈਪਟਨ ਅਮਰਿੰਦਰ ਵਲੋਂ ਦੁੱਖ ਦਾ ਪ੍ਰਗਟਾਵਾ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਸੈਂਟਰਲ ਹਲਕੇ ਤੋਂ ਕਾਂਗਰਸੀ ਵਿਧਾਇਕ ਰਹੇ ਰਾਜ ਕੁਮਾਰ ਗੁਪਤਾ ਦਾ ਲੰਘੀ ਰਾਤ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਅੱਜ ਕਰ ਦਿੱਤਾ ਗਿਆ। ਰਾਜ ਕੁਮਾਰ ਗੁਪਤਾ ਦੇ ਸਸਕਾਰ ਮੌਕੇ ਕਈ ਕਾਂਗਰਸੀ ਵਿਧਾਇਕ ਅਤੇ ਭਾਜਪਾ ਦੇ ਆਗੂ ਵੀ ਪਹੁੰਚੇ ਹੋਏ ਸਨ। ਰਾਜ ਕੁਮਾਰ ਗੁਪਤਾ ਦੇ ਦਿਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਕੁਮਾਰ ਗੁਪਤਾ ਦੇ ਦਿਹਾਂਤ ਨਾਲ ਪਰਿਵਾਰ ਤੇ ਪਾਰਟੀ ਦੋਵਾਂ ਨੂੰ ਵੱਡਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਕ ਵਧੀਆ ਸਿਆਸਤਦਾਨ ਤੇ ਲੋਕਾਂ ਦੇ ਲੀਡਰ ਸਨ, ਜਿਹੜੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਸਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …