ਅਜਿਹੀਆਂ ਘਟਨਾਵਾਂ ਨਾ ਰੁਕੀਆਂ ਤਾਂ ਦਰਬਾਰ ਸਾਹਿਬ ‘ਚ ਮੋਬਾਇਲ ਲਿਜਾਣ ‘ਤੇ ਲੱਗੇਗੀ ਪਾਬੰਦੀ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਚ ਟਿਕ ਟੌਕ ਵੀਡੀਓ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਅੱਜ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਅੰਦਰ ਟਿੱਕ-ਟੌਕ ਬਣਾਉਣ ਦੀਆਂ ਘਟਨਾਵਾਂ ‘ਤੇ ਰੋਕ ਨਹੀਂ ਲੱਗਦੀ ਤਾਂ ਦਰਬਾਰ ਸਾਹਿਬ ਅੰਦਰ ਮੋਬਾਇਲ ਲਿਜਾਣ ‘ਤੇ ਪਾਬੰਦੀ ਲਗਾਉਣ ਬਾਰੇ ਵਿਚਾਰ ਕੀਤਾ ਜਾਵੇਗਾ।
ਇਸ ਦੌਰਾਨ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿਚ ਹਲਫਨਾਮਾ ਦਾਖਲ ਕਰਨ ਨੂੰ ਮੰਦਭਾਗਾ ਦੱਸਦਿਆਂ ਨਿੰਦਾ ਮਤਾ ਵੀ ਪੇਸ਼ ਕੀਤਾ ਗਿਆ। ਇਸੇ ਦੌਰਾਨ ਤਰਨਤਾਰਨ ਵਿਚ ਨਗਰ ਕੀਰਤਨ ਦੌਰਾਨ ਪਟਾਕਿਆਂ ਦੇ ਧਮਾਕਿਆਂ ਨਾਲ ਜਾਨ ਗੁਆਉਣ ਵਾਲੇ 3 ਨੌਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੇਣ ਦਾ ਵੀ ਫੈਸਲਾ ਕੀਤਾ ਗਿਆ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …