ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕੀਤਾ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸੰਧੂ ਨੇ ਦਰਬਾਰ ਸਾਹਿਬ ਵਿਖੇ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਸੰਧੂ ਨਾਲ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਮਨਮੀਨ ਕੌਰ ਅਤੇ ਦੋ ਬੇਟੇ ਵੀ ਸਨ। ਇਸ ਮੌਕੇ ਸੰਧੂ ਦਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਨਮਾਨ ਵੀ ਕੀਤਾ।