Breaking News
Home / ਪੰਜਾਬ / ਲੁਧਿਆਣਾ ‘ਚ ਸ਼ੁਰੂ ਹੋਇਆ ਨਾਗਰਿਕਤਾ ਸੋਧ ਕਾਨੂੂੰਨ ਖਿਲਾਫ ਪੱਕਾ ਧਰਨਾ

ਲੁਧਿਆਣਾ ‘ਚ ਸ਼ੁਰੂ ਹੋਇਆ ਨਾਗਰਿਕਤਾ ਸੋਧ ਕਾਨੂੂੰਨ ਖਿਲਾਫ ਪੱਕਾ ਧਰਨਾ

ਧਰਨੇ ‘ਚ ਸਾਰੇ ਧਰਮਾਂ ਦੇ ਵਿਅਕਤੀਆਂ ਨੇ ਕੀਤੀ ਸ਼ਮੂਲੀਅਤ
ਲੁਧਿਆਣਾ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅੱਜ ਲੁਧਿਆਣਾ ਵਿੱਚ ਜਾਮਾ ਮਸਜਿਦ ਵੱਲੋਂ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਲੰਧਰ ਬਾਈਪਾਸ ਚੌਂਕ ‘ਤੇ ਇਸ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਸਾਰੇ ਧਰਮਾਂ ਦੇ ਨੁਮਾਇੰਦਿਆਂ ਨੇ ਇਸ ਧਰਨੇ ਵਿਚ ਸ਼ਮੂਲੀਅਤ ਕੀਤੀ। ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਮੁਹੰਮਦ ਉਸਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ਼ ‘ਤੇ ਲੁਧਿਆਣਾ ‘ਚ ਵੀ ਪੱਕੇ ਧਰਨੇ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮਾਂ ਨੂੰ ਇਕਜੁੱਟ ਕਰਕੇ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਨਾਲ ਇਹ ਧਰਨੇ ਦਿੱਤੇ ਜਾਣਗੇ। ਉਸਮਾਨ ਨੇ ਕਿਹਾ ਕਿ ਫਿਲਹਾਲ ਕਿਸੇ ਸਿਆਸੀ ਪਾਰਟੀ ਦਾ ਉਨ੍ਹਾਂ ਨੂੰ ਸਮਰਥਨ ਨਹੀਂ ਮਿਲ ਰਿਹਾ। ਪਰ ਜੇਕਰ ਕੋਈ ਧਰਨੇ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ ਤਾਂ ਉਸ ਲਈ ਖੁੱਲ੍ਹਾ ਸੱਦਾ ਹੈ। ਉੱਧਰ ਇਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ ਵਿਚ ਪਿਛਲੇ ਦੋ ਮਹੀਨਿਆਂ ਤੋਂ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਲਗਾਤਾਰ ਧਰਨਾ ਚੱਲ ਰਿਹਾ ਹੈ ਅਤੇ ਧਰਨੇ ਨੂੰ ਉਠਾਉਣ ਲਈ ਭਾਜਪਾ ਆਗੂਆਂ ਨੇ ਤਰ੍ਹਾਂ-ਤਰ੍ਹਾਂ ਦੇ ਹੱਥ ਕੰਢੇ ਵੀ ਵਰਤੇ ਹਨ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …