ਕਾਂਗਰਸ ਇੰਚਾਰਜ ਪੀ. ਸੀ. ਚਾਕੋ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਕਰਾਰੀ ਹਾਰ ਹੋਈ ਹੈ ਅਤੇ ਹੁਣ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਵੀ ਕਰ ਦਿੱਤੀ ਹੈ। ਪਰ ਪਾਰਟੀ ਹਾਈਕਮਾਨ ਨੇ ਮਨੋਜ ਤਿਵਾੜੀ ਨੂੰ ਅਹੁਦੇ ‘ਤੇ ਬਣੇ ਰਹਿਣ ਲਈ ਕਹਿ ਦਿੱਤਾ ਹੈ। ਦਿੱਲੀ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਮਨੋਜ ਤਿਵਾੜੀ ਨੇ ਵੱਡੇ-ਵੱਡੇ ਦਾਅਵੇ ਕੀਤੇ ਸਨ ਅਤੇ ਟਵੀਟ ਵੀ ਕੀਤੇ ਸਨ ਕਿ ਭਾਜਪਾ 48 ਸੀਟਾਂ ਜਿੱਤੇਗੀ ਤੇ ਦਿੱਲੀ ‘ਚ ਸਰਕਾਰ ਬਣਾਏਗੀ। ਉਨ੍ਹਾਂ ਬੜੇ ਜੋਸ਼ ਨਾਲ ਕਿਹਾ ਸੀ ਕਿ ਮੇਰਾ ਟਵੀਟ ਸਾਂਭ ਕੇ ਜ਼ਰੂਰ ਰੱਖਿਓ । ਇਸ ਤੋਂ ਬਾਅਦ ਭਾਜਪਾ ਦੀ ਹੋਈ ਸ਼ਰਮਨਾਕ ਹਾਰ ਕਾਰਨ ਮਨੋਜ ਤਿਵਾੜੀ ਨੂੰ ਵੀ ਅਸਤੀਫੇ ਦੀ ਪੇਸ਼ਕਸ਼ ਕਰਨੀ ਪੈ ਗਈ।
ਉਧਰ ਦੂਜੇ ਪਾਸੇ ਦਿੱਲੀ ਵਿਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਇੰਚਾਰਜ ਪੀ. ਸੀ. ਚਾਕੋ ਨੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਸਾਰਾ ਵੋਟ ਬੈਂਕ ਆਮ ਆਦਮੀ ਪਾਰਟੀ ਕੋਲ ਚਲਾ ਗਿਆ। ਧਿਆਨ ਰਹੇ ਕਿ ਕਾਂਗਰਸ ਪਾਰਟੀ ਦਿੱਲੀ ਵਿਧਾਨ ਸਭਾ ਲਈ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਅਤੇ 63 ਉਮੀਦਵਾਰਾਂ ਦੀਆਂ ਜ਼ਮਾਨਤਾਂ ਵੀ ਜ਼ਬਤ ਹੋ ਗਈਆਂ ਹਨ। ਇਸੇ ਦੌਰਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਦਿੱਲੀ ਚੋਣ ਨਤੀਜਿਆਂ ‘ਤੇ ਕਿਹਾ ਕਿ ਜਨਤਾ ਜੋ ਕਰਦੀ ਹੈ, ਸਹੀ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਸੰਘਰਸ਼ ਦਾ ਵਕਤ ਹੈ ਤੇ ਉਹ ਸੰਘਰਸ਼ ਕਰਨ ਲਈ ਤਿਆਰ ਹਨ।
Check Also
ਭਾਰਤ ਵਿਚ ਸੋਨਾ ਆਮ ਲੋਕਾਂ ਦੀ ਪਹੁੰਚ ਤੋਂ ਹੋਇਆ ਬਾਹਰ
ਸੋਨਾ ਇਕ ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਪੁੱਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀਆਂ ਦੀ …