Breaking News
Home / ਭਾਰਤ / ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਰਾਮ ਲੀਲਾ ਮੈਦਾਨ ‘ਚ ਹੋਵੇਗਾ ਸਹੁੰ ਚੁੱਕ ਸਮਾਗਮ
ਨਵੀਂ ਦਿੱਲੀ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਆਉਂਦੀ 16 ਫਰਵਰੀ ਦਿਨ ਐਤਵਾਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿਚ ਤੀਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਨੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਸਵੇਰੇ 10 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੌਰਾਨ ਕੈਬਨਿਟ ਮੰਤਰੀਆਂ ਨੂੰ ਵੀ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ ਜਾਵੇਗੀ। ਇਹ ਵੀ ਜਾਣਕਾਰੀ ਮਿਲੀ ਹੈ ਮੰਤਰੀ ਮੰਡਲ ਵਿਚ ਕੋਈ ਵੀ ਤਬਦੀਲੀ ਨਹੀਂ ਹੋਵੇਗੀ ਅਤੇ ਪੁਰਾਣੇ ਸਾਰੇ ਮੰਤਰੀਆਂ ਨੂੰ ਮੁੜ ਤੋਂ ਮੰਤਰੀ ਬਣਾਇਆ ਜਾ ਰਿਹਾ ਹੈ। ਸਹੁੰ ਚੁੱਕ ਸਮਾਗਮ ਵਿਚ ਵਿਰੋਧੀ ਪਾਰਟੀਆਂ ਦੇ ਕਿਸੇ ਵੀ ਆਗੂ ਅਤੇ ਹੋਰ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਜਾਂ ਲੀਡਰ ਨੂੰ ਸੱਦਾ ਨਹੀਂ ਦਿੱਤਾ ਜਾਵੇਗਾ। ਕੇਜਰੀਵਾਲ ਨੇ ਅੱਜ ਰਾਜ ਭਵਨ ਪਹੁੰਚ ਕੇ ਉਪ ਰਾਜਪਾਲ ਅਨਿਲ ਬੈਜਲ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਨਵੇਂ ਚੁਣੇ ਵਿਧਾਇਕਾਂ ਦੀ ਹੋਈ ਮੀਟਿੰਗ ਵਿਚ ਅਰਵਿੰਦ ਕੇਜਰੀਵਾਲ ਨੂੰ ਵਿਧਾਇਕ ਦਲ ਦਾ ਆਗੂ ਚੁਣ ਲਿਆ ਗਿਆ ਸੀ। ਧਿਆਨ ਰਹੇ ਕਿ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਹਾਸਲ ਕੀਤੀ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …