18.2 C
Toronto
Wednesday, August 12, 2026
spot_img
Homeਜੀ.ਟੀ.ਏ. ਨਿਊਜ਼ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰਜੋਤ ਸਿੰਘ ਸੰਧੂ ਨੇ ਟੇਕਿਆ ਮੱਥਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰਜੋਤ ਸਿੰਘ ਸੰਧੂ ਨੇ ਟੇਕਿਆ ਮੱਥਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਮਰਜੋਤ ਸਿੰਘ ਸੰਧੂ ਨੇ ਟੇਕਿਆ ਮੱਥਾਅੰਮ੍ਰਿਤਸਰ/ਬਿਊਰੋ ਨਿਊਜ਼ : ਬਰੈਂਪਟਨ ਵੈਸਟ ਤੋਂ ਮੈਂਬਰ ਪਾਰਲੀਮੈਂਟ ਅਮਰਜੋਤ ਸਿੰਘ ਸੰਧੂ ਨੇ ਪਰਿਵਾਰਕ ਮੈਂਬਰਾਂ ਸਮੇਤ ਬੁੱਧਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉੋਨ੍ਹਾਂ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਸੰਧੂ ਨਾਲ ਉਨ੍ਹਾਂ ਦੇ ਪਿਤਾ ਬਲਵਿੰਦਰ ਸਿੰਘ, ਮਾਤਾ ਮਲਕੀਤ ਕੌਰ, ਪਤਨੀ ਮਨਮੀਨ ਕੌਰ ਅਤੇ ਦੋ ਬੇਟੇ ਵੀ ਸਨ। ਇਸ ਮੌਕੇ ਸੰਧੂ ਦਾ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਨਮਾਨ ਵੀ ਕੀਤਾ। ਇਸ ਮੌਕੇ ਅਮਰਜੋਤ ਸੰਧੂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦੇ ਸਰਬ ਸਾਂਝੇ ਅਧਿਆਤਮਕ ਅਸਥਾਨ ਹਨ, ਜਿੱਥੇ ਨਤਮਸਤਕ ਹੋ ਕੇ ਮਾਨਸਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅੰਦਰ ਮੈਂਬਰ ਪਾਰਲੀਮੈਂਟ ਵਜੋਂ ਸੇਵਾ ਮਿਲਣੀ ਗੁਰੂ ਸਾਹਿਬ ਦੀ ਬਖਸ਼ਿਸ਼ ਹੈ ਅਤੇ ਉਹ ਇੱਥੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ।

RELATED ARTICLES
POPULAR POSTS