ਫਿਰੋਜ਼ਪੁਰ : ਫਿਰੋਜ਼ਪੁਰ ‘ਚ ਪੈਂਦੇ ਕਸਬਾ ਮੁੱਦਕੀ ਦੇ ਪੰਜਾਬੀ ਨੌਜਵਾਨ ਦੀ ਫਿਲਪਾਈਨ ਦੀ ਰਾਜਧਾਨੀ ਮਨੀਲਾ ‘ਚ ਅਣਪਛਾਤਿਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਦੁਖਦਾਈ ਖ਼ਬਰ ਮਿਲੀ ਹੈ। ਨਛੱਤਰ ਸਿੰਘ ਫ਼ੌਜੀ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਸੁਖਜੀਤ ਸਿੰਘ ਦੋਧੀ ਜੋ 29 ਅਪ੍ਰੈਲ 2018 ਨੂੰ ਰੁਜ਼ਗਾਰ ਦੀ ਭਾਲ ਲਈ ਮਨੀਲਾ ਗਿਆ ਸੀ, ਉਥੇ ਆਪਣਾ ਵਧੀਆ ਕਾਰੋਬਾਰ ਚਲਾ ਰਿਹਾ ਸੀ। ਨਛੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੀਲਾ ਤੋਂ ਫ਼ੋਨ ਆਇਆ ਕਿ ਸੁਖਜੀਤ ਸਿੰਘ ਦੋਧੀ (35) ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਉਸ ਦੇ ਦੋਸਤਾਂ ਨੇ ਉਸ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾ ਦਿੱਤਾ, ਜਿਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਸੁਖਜੀਤ ਸਿੰਘ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੀ ਮਾਤਾ ਮਨਜੀਤ ਕੌਰ, ਸਰਬਜੀਤ ਸਿੰਘ ਭਰਾ, ਪਿਤਾ ਨਛੱਤਰ ਸਿੰਘ ਅਤੇ ਪਰਿਵਾਰਕ ਮੈਂਬਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਤੇ ਕਸਬਾ ਮੁੱਦਕੀ ਵਿਚ ਸੋਗ ਦੀ ਲਹਿਰ ਫੈਲ ਗਈ। ਸੁਖਜੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਮਨੀਲਾ ਵਿਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …