ਟੋਰਾਂਟੋ/ਹਰਜੀਤ ਸਿੰਘ ਬਾਜਵਾ
ਗੁਰੂ ਰਵੀਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਦੇਸ਼ਾਂ-ਵਿਦੇਸ਼ਾਂ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਟੋਰਾਂਟੋ ਦੇ ਸ੍ਰਰਿੰਗ੍ਰੇਰੀ ਕਮਿਊਨਿਟੀ ਸੈਂਟਰ ਵਿਖੇ ਗੁਰੂ ਰਵੀਦਾਸ ਸਭਾ ਬਰੈਂਪਟਨ ਕੈਨੇਡਾ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਸ਼ੁਰੂਆਤ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕਥਾ ਕੀਰਤਨ ਦੇ ਚੱਲੇ ਪ੍ਰਵਾਹ ਦੌਰਾਨ ਗੁਰੂ ਰਵੀਦਾਸ ਜੀ ਦੇ ਜੀਵਨ ਅਤੇ ਭਗਤੀ ਸਬੰਧੀ ਸੰਗਤਾਂ ਨਾਲ ਸਾਂਝ ਪਾਈ ਗਈ। ਇਸ ਮੌਕੇ ਭਾਈ ਕਸ਼ਮੀਰ ਸਿੰਘ ਦੇ ਜਥੇ, ਭਾਈ ਬੇਅੰਤ ਸਿੰਘ ਦੇ ਜਥੇ ਨੇ ਜਿੱਥੇ ਰਸ ਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਬੀਬੀ ਮਲਕੀਤ ਕੌਰ ਦੇ ਢਾਡੀ ਜਥੇ ਵੱਲੋਂ ਵੀ ਗੁਰੂ ਰਵੀਦਾਸ ਜੀ ਦੀ ਜੀਵਨੀ ਨਾਲ ਸਬੰਧਤ ਢਾਡੀ ਵਾਰਾਂ ਨਾਲ ਹਾਜ਼ਰੀ ਲੁਆਈ ਅਤੇ ਮਨਦੀਪ ਕਮਲ ਅਤੇ ਆਸ਼ੀਮਾਂ ਮੰਡਾਰ ਵੱਲੋਂ ਵੀ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਜਿੱਥੇ ਗੁਰੁ ਕਾ ਲੰਗਰ ਅਟੁੱਟ ਵਰਤਿਆ। ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਪ੍ਰਧਾਨ ਭਾਈ ਮ੍ਹੀਲਾ ਸਿੰਘ, ਚੇਅਰਮੈਨ ਨਿਰਮਲ ਸਿੰਘ ਅਤੇ ਜਨਰਲ ਸਕੱਤਰ ਹਰਮੇਸ਼ ਸਿੰਘ ਵੱਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਟੋਰਾਂਟੋ ‘ਚ ਗੁਰੂ ਰਵੀਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
RELATED ARTICLES

