ਅੰਮ੍ਰਿਤਸਰ : ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਅਤੇ ਕਿਰਪਾਲ ਬਾਵਾ ਦੀ ਵੱਡੀ ਧੀ ਤੇ ਲੋਕ ਗਾਇਕਾ ਲਾਚੀ ਬਾਵਾ ਦਾ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਇਕ ਹਸਪਤਾਲ ‘ਚ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦਾ ਸਸਕਾਰ ਅੰਮ੍ਰਿਤਸਰ ‘ਚ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲਾਚੀ ਬਾਵਾ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ ਅਤੇ ਕੁਝ ਦਿਨਾਂ ਤੋਂ ਉਨ੍ਹਾਂ ਦਾ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਨ੍ਹਾਂ ਦੀ ਛੋਟੀ ਭੈਣ ਗਲੌਰੀ ਬਾਵਾ ਦੇ ਦੱਸਣ ਮੁਤਾਬਿਕ ਲਾਚੀ ਬਾਵਾ ਪਿਛਲੇ ਪੰਜ ਮਹੀਨਿਆਂ ਤੋਂ ਨਾਮੁਰਾਦ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੀ ਸੀ। ਲਾਚੀ ਬਾਵਾ ਨੇ ਸੰਗੀਤ ਦੀ ਪ੍ਰੋਫੈਸਰ ਸੀ ਅਤੇ ਉਹ ਆਪਣੀ ਛੋਟੀ ਭੈਣ ਗਲੌਰੀ ਬਾਵਾ ਨਾਲ ਮਿਲ ਕੇ ਆਪਣੀ ਮਾਂ ਦੇ ਨਾਮ ‘ਤੇ ਇਕ ਸੰਗੀਤ ਅਕਡੈਮੀ ਚਲਾ ਰਹੀ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …