13 C
Toronto
Wednesday, October 15, 2025
spot_img
Homeਪੰਜਾਬਟਕਸਾਲੀ ਅਕਾਲੀ ਦਲ ਨੂੰ ਝਟਕਾ

ਟਕਸਾਲੀ ਅਕਾਲੀ ਦਲ ਨੂੰ ਝਟਕਾ

ਅਜਨਾਲਾ ਪਿਓ-ਪੁੱਤਰ ਮੁੜ ਬਾਦਲਾਂ ਦੀ ਪਾਰਟੀ ‘ਚ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦਾ ਪੁੱਤਰ ਅਮਰਪਾਲ ਸਿੰਘ ਬੋਨੀ ਮੁੜ ਬਾਦਲਾਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਰਾਜਾਸਾਂਸੀ ਵਿਖੇ ਰੈਲੀ ਵੀ ਸੀ ਅਤੇ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਵੀ ਪਹੁੰਚੇ ਹੋਏ ਸਨ ਅਤੇ ਅਮਰਪਾਲ ਸਿੰਘ ਬੋਨੀ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਜ਼ਿਆਦਾਤਰ ਨਰਾਜ਼ ਹੋਏ ਟਕਸਾਲੀਆਂ ਨੂੰ ਹੀ ਸਿਆਸੀ ਨਿਸ਼ਾਨੇ ‘ਤੇ ਲਿਆ ਗਿਆ ਅਤੇ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਨਰਾਜ਼ ਆਗੂ ਰਤਨ ਸਿੰਘ ਅਜਨਾਲਾ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਵੀ ਕੀਤੀ ਸੀ। ਉਧਰ ਦੂਜੇ ਪਾਸੇ ਡਾ. ਰਤਨ ਸਿੰਘ ਅਜਨਾਲਾ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਤਾਂ ਉਨ੍ਹਾਂ ਦੀ ਸਿਹਤ ਦਾ ਪਤਾ ਲੈਣ ਲਈ ਆਏ ਸਨ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਅਮਰਪਾਲ ਸਿੰਘ ਬੋਨੀ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਸ਼ਾਮਲ ਹੋ ਰਹੇ ਹਨ।
ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਆਪ ਨੂੰ ਦੱਸਿਆ ਸ਼੍ਰੋਮਣੀ ਅਕਾਲੀ ਦਲ ਵਫਾਦਾਰ ਸਿਪਾਹੀ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੇੜੇ ਪੌੜੀਆਂ ‘ਤੇ ਬੈਠ ਕੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਉਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਸਨ, ਉਨਾਂ ਵਿਚੋਂ ਕੋਈ ਵੀ ਪੂਰਾ ਨਹੀਂ ਹੋਇਆ। ਬਾਦਲ ਨੇ ਕਿਹਾ ਕਿ ਉਹ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਇਸੇ ਸੋਚ ਨੂੰ ਲੈ ਕੇ ਹੀ ਪਾਰਟੀ ਦੀ ਚੜਦੀ ਕਲਾ ਲਈ ਹਮੇਸ਼ਾ ਕਾਰਜ ਕਰਦੇ ਰਹਿਣਗੇ।

RELATED ARTICLES
POPULAR POSTS