Home / ਪੰਜਾਬ / ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਖੋਲ੍ਹਿਆ ਮੋਰਚਾ

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਖੋਲ੍ਹਿਆ ਮੋਰਚਾ

ਕਿਹਾ – ਹੁਣ ਤਾਂ ਲੋਕ ਵੀ ਕਹਿੰਦੇ ਹਨ ਕਿ ਮੈਚ ਫਿਕਸ ਹੈ
ਜਲੰਧਰ : ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਕੀਤੇ ਬਿਜਲੀ ਸਮਝੌਤਿਆਂ ਨੂੰ ਜਾਰੀ ਰੱਖਣ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਈ ਕੈਪਟਨ ਸਰਕਾਰ ਖਿਲਾਫ ਹੁਣ ਅੰਦਰੋਂ ਵੀ ਆਵਾਜ਼ਾਂ ਉਠਣ ਲੱਗੀਆਂ ਹਨ। ਸੁਨੀਲ ਜਾਖੜ ਤੋਂ ਬਾਅਦ ਹੁਣ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਸਰਕਾਰ ਨੂੰ ਅੱਖਾਂ ਦਿਖਾਈਆਂ ਹਨ। ਪਰਗਟ ਸਿੰਘ ਨੇ ਕਿਹਾ ਕਿ ਇਨ੍ਹਾਂ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਨੂੰ ਕਰੋੜਾਂ ਰੁਪਏ ਦਾ ਘਾਟਾ ਪੈ ਰਿਹਾ ਹੈ, ਪਰ ਸਰਕਾਰ ਦਾ ਇਸ ਵੱਲ ਧਿਆਨ ਨਹੀਂ ਹੈ। ਪਰਗਟ ਸਿੰਘ ਨੇ ਕਿਹਾ ਕਿ ਹੁਣ ਤਾਂ ਲੋਕ ਵੀ ਕਹਿਣ ਲੱਗ ਪਏ ਹਨ ਅਕਾਲੀ ਦਲ ਅਤੇ ਕਾਂਗਰਸ ਵਿਚਾਲੇ ਗੰਢਤੁੱਪ ਹੈ। ਇਸੇ ਕਰਕੇ ਹੀ ਬਿਜਲੀ ਸਮਝੌਤਿਆਂ ਖਿਲਾਫ ਕੋਈ ਕਾਰਵਾਈ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਰੇਤ ਮਾਈਨਿੰਗ ਦੇ ਮਾਮਲੇ ਵਿਚ ਵੀ ਕਾਂਗਰਸ ਦੀ ਬਦਨਾਮੀ ਹੋ ਰਹੀ ਹੈ। ਪਰਗਟ ਸਿੰਘ ਨੇ ਕਿਹਾ ਕਿ ਬਿਜਲੀ ਦੇ ਸਮਝੌਤਿਆਂ ਸਬੰਧੀ ਆਡਿਟ ਹੋਣਾ ਚਾਹੀਦਾ ਹੈ ਤਾਂ ਸਾਰੀ ਤਸਵੀਰ ਸਾਫ ਹੋ ਜਾਵੇਗੀ।

Check Also

ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ‘ਆਪ’ ਵਿਚ ਆਉਣਗੇ

ਭਗਵੰਤ ਮਾਨ ਨੇ ਨਵਜੋਤ ਸਿੱਧੂ ਅਤੇ ਪਰਗਟ ਸਿੰਘ ਨੂੰ ਦੱਸਿਆ ਇਮਾਨਦਾਰ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਆਮ …