Breaking News
Home / ਪੰਜਾਬ / ਢੱਡਰੀਆਂ ਵਾਲੇ ਖਿਲਾਫ ਹੋ ਸਕਦੀ ਹੈ ਕਾਰਵਾਈ

ਢੱਡਰੀਆਂ ਵਾਲੇ ਖਿਲਾਫ ਹੋ ਸਕਦੀ ਹੈ ਕਾਰਵਾਈ

ਗੱਲਬਾਤ ਹੀ ਇਸ ਬੇਲੋੜੇ ਦਾ ਵਿਵਾਦ ਦਾ ਢੁੱਕਵਾਂ ਹੱਲ : ਗਿਆਨੀ ਹਰਪ੍ਰੀਤ ਸਿੰਘ
ਮੁਹਾਲੀ/ਬਿਊਰੋ ਨਿਊਜ਼ : ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰਚਾਰ ਤੋਂ ਬਾਅਦ ਪੈਦਾ ਹੋਇਆ ਧਾਰਮਿਕ ਵਿਵਾਦ ਲਗਾਤਾਰ ਭਖਦਾ ਜਾ ਰਿਹਾ ਹੈ। ਇਸ ਸਬੰਧੀ ਮੁਹਾਲੀ ਵਿਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਆਖਿਆ ਕਿ ਜੇਕਰ ਹੁਣ ਤੀਜੀ ਵਾਰ ਵੀ ਢੱਡਰੀਆਂਵਾਲਾ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਖ਼ਿਲਾਫ਼ ਐਕਸ਼ਨ ਲਿਆ ਜਾਵੇਗਾ। ਉਂਜ ਜਥੇਦਾਰ ਨੇ ਇਹ ਵੀ ਕਿਹਾ ਕਿ ਜੇਕਰ ਢੱਡਰੀਆਂ ਵਾਲਾ ਗੱਲਬਾਤ ਲਈ ਰਾਜ਼ੀ ਹੋਵੇ ਤਾਂ ਇਸ ਬੇਲੋੜੇ ਵਿਵਾਦ ਦਾ ਢੁੱਕਵਾਂ ਹੱਲ ਹੋ ਸਕਦਾ ਹੈ। ਗਿਆਨੀ ਹਰਪ੍ਰੀਤ ਸਿੰਘ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿੱਚ ਗੁਰੂ ਹਰਿਰਾਇ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਜੋੜ ਮੇਲ ਦੇ ਆਖਰੀ ਦਿਨ ਗੁਰਮਤਿ ਸਮਾਗਮ ਵਿੱਚ ਸ਼ਾਮਲ ਹੋਣ ਪਹੁੰਚੇ ਸੀ। ਜਥੇਦਾਰ ਨੇ ਕਿਹਾ ਕਿ ਢੱਡਰੀਆਂਵਾਲੇ ਦੇ ਸੂਰਜ ਪ੍ਰਕਾਸ਼ ਗ੍ਰੰਥ ‘ਤੇ ਸਵਾਲ ਬਿਲਕੁਲ ਬੇਬੁਨਿਆਦ ਹਨ। ਇਸ ਸਬੰਧੀ ਉਨ੍ਹਾਂ (ਢੱਡਰੀਆਂਵਾਲਾ) ਦੇ ਪ੍ਰਚਾਰ ਤੋਂ ਪੈਦਾ ਹੋਏ ਵਿਵਾਦ ਨੂੰ ਠੱਲ੍ਹਣ ਲਈ ਦੋ ਵਾਰ ਆਪਣਾ ਪੱਖ ਰੱਖਣ ਲਈ ਸੱਦਿਆ ਜਾ ਗਿਆ ਹੈ ਪਰ ਉਹ ਨਹੀਂ ਆਏ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹਾ ਕੋਈ ਵੀ ਮਸਲਾ ਨਹੀਂ ਹੈ, ਜੋ ਗੱਲਬਾਤ ਰਾਹੀਂ ਹੱਲ ਨਾ ਹੋ ਸਕਦਾ ਹੋਵੇ। ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਹੁਣ ਤੀਜੀ ਵਾਰ ਵੀ ਬੁਲਾਏ ਜਾਣ ‘ਤੇ ਢੱਡਰੀਆਂਵਾਲਾ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਨਹੀਂ ਹੁੰਦੇ ਹਨ ਤਾਂ ਇਸ ਸਬੰਧੀ ਪੰਥਕ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਧਰ, ਇਸ ਵਿਵਾਦ ਦੇ ਨਿਬੇੜੇ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਵੀ ਸੰਤ ਰਣਜੀਤ ਸਿੰਘ ਢੱਡਰੀਆਂਵਾਲਾ ਨੂੰ ਕਿਹਾ ਕਿ ਉਹ ਖ਼ੁਦ ਤਰੀਕ, ਸਮਾਂ ਅਤੇ ਥਾਂ ਨਿਸ਼ਚਿਤ ਕਰਦੇ ਹਨ ਤਾਂ ਜੋ ਗੱਲਬਾਤ ਰਾਹੀਂ ਵਿਵਾਦ ਸੁਲਝਾਇਆ ਜਾ ਸਕੇ ਪਰ ਢੱਡਰੀਆਂ ਵਾਲਾ ਕੋਈ ਵੀ ਗੱਲ ਮੰਨਣ ਜਾਂ ਸੁਣਨ ਨੂੰ ਤਿਆਰ ਨਹੀਂ ਹਨ।
ਅਕਾਲ ਤਖ਼ਤ ਸਾਹਿਬ ਦੇ ਨਹੀਂ, ਸਿਸਟਮ ਦੇ ਖਿਲਾਫ ਹਾਂ : ਰਣਜੀਤ ਸਿੰਘ ਢੱਡਰੀਆਂ ਵਾਲਾ
ਜੋਗਾ/ਬਿਊਰੋ ਨਿਊਜ਼ : ਪਰਜਾ ਮੰਡਲ ਲਹਿਰ ਦੇ ਮੋਢੀ ਕਾਮਰੇਡ ਜੰਗੀਰ ਸਿੰਘ ਜੋਗਾ ਦੇ ਜੱਦੀ ਸ਼ਹਿਰ ਜੋਗਾ ਵਿਚ ਪੁਲਿਸ ਦੇ ਸਖ਼ਤ ਪਹਿਰੇ ਹੇਠ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਤਿੰਨ ਰੋਜ਼ਾ ਦੀਵਾਨ ਸਫ਼ਲਤਾਪੂਰਵਕ ਸਮਾਪਤ ਹੋ ਗਏ। ਦੀਵਾਨਾਂ ਦੇ ਆਖ਼ਰੀ ਘੰਟੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਐਲਾਨ ਕੀਤਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਪਰ ਅਕਾਲ ਤਖ਼ਤ ਸਾਹਿਬ ਦੇ ਸਿਸਟਮ ਦੇ ਖਿਲਾਫ ਹਨ।

Check Also

ਸੁਨੀਲ ਜਾਖੜ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਪ੍ਰਦਰਸ਼ਨ ਨੂੰ ਦੱਸਿਆ ਵਧੀਆ

ਕਿਹਾ : ਹੁਸ਼ਿਆਰਪੁਰ ਦੇ ਨਤੀਜੇ ਸਾਡੀ ਉਮੀਦ ਅਨੁਸਾਰ ਨਹੀਂ ਆਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ …