Breaking News
Home / ਭਾਰਤ / ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ

ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਰਾਹਤ

ਫਿਲਹਾਲ ਜੇਲ੍ਹ ‘ਚ ਹੀ ਰਹਿਣਾ ਪਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਰਾਹਤ ਨਹੀਂ ਦਿੱਤੀ ਅਤੇ ਉਸ ਨੂੰ ਫਿਲਹਾਲ ਜੇਲ੍ਹ ਵਿਚ ਰਹਿਣਾ ਪਵੇਗਾ। ਹੁਣ ਸੁਪਰੀਮ ਕੋਰਟ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਸੱਜਣ ਕੁਮਾਰ ਦੀ ਜ਼ਮਾਨਤ ‘ਤੇ ਸੁਣਵਾਈ ਕਰੇਗਾ। ਸੱਜਣ ਕੁਮਾਰ ਦੇ ਵਕੀਲ ਵਿਕਾਸ ਸਿੰਘ ਨੇ ਇਕ ਸੀਲਬੰਦ ਰਿਪੋਰਟ ਅਦਾਲਤ ਨੂੰ ਸੌਂਪਦੇ ਹੋਏ ਕਿਹਾ ਕਿ ਕੁਮਾਰ ਦਾ ਭਾਰ 13 ਕਿਲੋ ਘਟ ਗਿਆ ਹੈ। ਇਸ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸੀ.ਬੀ.ਆਈ. ਨੇ ਵੀ ਸੱਜਣ ਕੁਮਾਰ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਧਿਆਨ ਰਹੇ ਕਿ ਦਿੱਲੀ ਦੇ ਸਿੱਖ ਕਤਲੇਆਮ ਵਿਚ ਸੱਜਣ ਕੁਮਾਰ ਨੂੰ ਵੀ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਉਹ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਭੋਗ ਰਿਹਾ ਹੈ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਉਲੰਪਿਕ ਲਈ ਜਾ ਰਹੇ ਭਾਰਤੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਕਿਹਾ : ਮੈਨੂੰ ਪੂਰੀ ਉਮੀਦ ਹੈ ਕਿ ਸਾਰੇ ਖਿਡਾਰੀ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਗੇ ਨਵੀਂ ਦਿੱਲੀ/ਬਿਊਰੋ …